Site icon TheUnmute.com

ਨਵਜੋਤ ਸਿੱਧੂ ਨੂੰ ਲੈ ਕੇ ‘ਆਪ’ ਵਿਧਾਇਕ ਜੀਵਨ ਜੋਤ ਕੌਰ ਨੇ ਦਿੱਤਾ ਵੱਡਾ ਬਿਆਨ

Jeevan Jyot Kaur

ਚੰਡੀਗੜ੍ਹ 22 ਮਾਰਚ 2022 : ਆਮ ਆਦਮੀ ਪਾਰਟੀ (Aam Aadmi Party) ਵੱਲੋਂ ਰਾਜ ਸਭਾ ਲਈ ਜਾਣ ਵਾਲੇ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਨਵਜੋਤ ਸਿੱਧੂ (Navjot sidhu) ਨੇ ਕੇਜਰੀਵਾਲ ‘ਤੇ ਹਮਲਾ ਬੋਲਿਆ ਸੀ। ਨਵਜੋਤ ਸਿੱਧੂ ਦੇ ਇਸ ਟਵੀਟ ‘ਤੇ ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ (Aam Aadmi Party) ਦੀ ਵਿਧਾਇਕਾ ਜੀਵਨ ਜੋਤ ਕੌਰ ਨੇ ਪ੍ਰਤੀਕਿਰਿਆ ਦਿੱਤੀ ਹੈ। ਜੀਵਨ ਜੋਤ ਕੌਰ (Jeevan Jyot Kaur) ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਕੁਝ ਨਾ ਕੁਝ ਕਹਿੰਦੇ ਰਹਿੰਦੇ ਹਨ ਅਤੇ ਹੁਣ ਜੇਕਰ ਹਾਰ ਤੋਂ ਬਾਅਦ ਖਾਲੀ ਬੈਠੇ ਹਨ ਤਾਂ ਉਹ ਕੁਝ ਤਾਂ ਕਰਨਗੇ।

ਦੱਸ ਦੇਈਏ ਕਿ ਸਿੱਧੂ ਨੇ ਟਵੀਟ ਕਰਕੇ ਕਿਹਾ ਸੀ ਕਿ ‘ਆਪ’ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਰਾਜ ਸਭਾ ਦੇ ਉਮੀਦਵਾਰਾਂ ਰਾਹੀਂ ਦਿੱਲੀ ਬੈਠੇ ਲੋਕ ਪੰਜਾਬ ਸਰਕਾਰ ’ਤੇ ਕਾਬਜ਼ ਹੋਣਾ ਚਾਹੁੰਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (Aam Aadmi Party) ਨੇ ਆਪਣੇ ਸੀਨੀਅਰ ਆਗੂ ਰਾਘਵ ਚੱਢਾ (ਸਹਿ-ਇੰਚਾਰਜ ਪੰਜਾਬ), ਕ੍ਰਿਕਟਰ ਹਰਭਜਨ ਸਿੰਘ, ਆਈ.ਆਈ.ਟੀ. ਪ੍ਰੋਫੈਸਰ ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਲੁਧਿਆਣਾ ਦੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।

Exit mobile version