ਚੰਡੀਗੜ੍ਹ 03 ਜੂਨ 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਧੂ ਮੂਸੇਵਾਲਾ (Sidhu Moosewala) ਦੀ ਹੱਤਿਆ ਮਾਮਲਾ ਨੂੰ ਲੈ ਕੇ ਕਿਹਾ ਹੈ ਕਿ ਮੇਰਾ ਮੰਨਣਾ ਹੈ ਕਿ ਇਹ ਜਿਹੜੀ ਘਟਨਾ ਹੋਈ ਹੈ, ਸਿੱਧੂ ਮੂਸੇਵਾਲਾ ਦੀ ਹੱਤਿਆ ਹੋਈ, ਇਹ ਬੇਹੱਦ ਅਫ਼ਸੋਸ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਹਿ ਚੁੱਕੇ ਹਨ ਕਿ ਪੂਰੀ ਕੋਸ਼ਿਸ਼ ਜਾਰੀ ਹੈ ਅਤੇ ਵਿਸ਼ਵਾਸ ਦਿਵਾਉਂਦੇ ਹਾਂ ਕਿ ਦੋਸ਼ੀਆਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਪੰਜਾਬ ਸਰਕਾਰ ਮਾਮਲੇ ਨੂੰ ਹੱਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ ਹੈ। ਉਸ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਨਵੰਬਰ 23, 2024 7:24 ਪੂਃ ਦੁਃ