July 2, 2024 9:29 pm
Harsimrat Kaur Badal on Majithia's interim bail

ਮਜੀਠੀਆ ਦੀ ਅੰਤਰਿਮ ਜਮਾਨਤ ‘ਤੇ ਹਰਸਿਮਰਤ ਕੌਰ ਬਾਦਲ ਨੇ ਕਹੀ ਇਹ ਗੱਲ

ਚੰਡੀਗੜ੍ਹ 10 ਜਨਵਰੀ 2022: ਡਰੱਗ ਮਾਮਲੇ ‘ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਵੱਡੀ ਰਾਹਤ ਮਿਲੀ ਹੈ। ਬਿਕਰਮ ਮਜੀਠੀਆ (Bikram Majithia) ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਇਸ ‘ਤੇ ਅਕਾਲੀ ਦਲ ਦੇ ਨੇਤਾ ਦਾ ਬਿਆਨ ਸਾਹਮਣੇ ਆਇਆ ਹੈ। ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਟਵੀਟ ਕਰਕੇ ਲਿਖਿਆ ਕਿ ਸੱਚ ਦੀ ਜਿੱਤ ਹੁੰਦੀ ਹੈ, ਭਾਵੇਂ ਝੂਠ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ। ਨਿਆਂ ਦੀ ਜਿੱਤ ਹੁੰਦੀ ਹੈ।