July 5, 2024 1:21 am
Illegal Mining

ਨਾਜ਼ਾਇਜ਼ ਮਾਈਨਿੰਗ ਦੇ ਮੁੱਦੇ ‘ਤੇ ਸੁਖਪਾਲ ਖਹਿਰਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 08 ਅਪ੍ਰੈਲ 2022: ਪੰਜਾਬ ਸਰਕਾਰ (Punjab government) ਵਲੋਂ ਹਾਲ ਹੀ ‘ਚ ਨਵੀਂ ਮਾਈਨਿੰਗ (Mining) ਨੀਤੀ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪੰਜਾਬ ‘ਚ ਨਾਜ਼ਾਇਜ਼ ਮਾਈਨਿੰਗ (Illegal Mining) ਦਾ ਮੁੱਦਾ ਚੋਣਾਂ ਤੋਂ ਪਹਿਲਾਂ ਕਾਫੀ ਭਖਿਆ ਰਿਹਾ ਸੀ। ਹੁਣ ਨਵੀਂ ਸਰਕਾਰ ਆਉਣ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਆਪ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਅੱਜ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਮੁੱਖ ਮੰਤਰੀ ਨੂੰ ਉਹਨਾਂ ਵੱਲੋਂ ਕੀਤੇ ਗਏ 20 ਹਜ਼ਾਰ ਕਰੋੜ ਰੁਪਏ ਦੱਬਣ ਦੇ ਦਾਅਵਿਆਂ ਨੂੰ ਜਾਹਿਰ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪਿਛਲੇ 10 ਸਾਲਾਂ ਦੌਰਾਨ ਮਾਈਨਿੰਗ ਨੂੰ ਲੈ ਕੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਵਿੱਚ ਵੱਧ ਰਹੇ ਰੇਤੇ ਦੇ ਰੇਟ ਦਾ ਵੀ ਮੁੱਦਾ ਚੁੱਕਿਆ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕਿਹਾ ਗਿਆ ਸੀ ਕਿ 6 ਮਹੀਨਿਆਂ ਅੰਦਰ ਨਵੀ ਨੀਤੀ ਜਾਰੀ ਕਰੇਗੀ |