ਚੰਡੀਗੜ੍ਹ 27 ਅਪ੍ਰੈਲ 2022: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੂਬੇ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ (Corona) ਦੇ ਹਾਲਾਤਾਂ ‘ਤੇ ਚਰਚਾ ਕੀਤੀ | ਕੋਰੋਨਾ ਸਥਿਤੀ ਦੇ ਮੱਦੇਨਜਰ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਵੱਡਾ ਬਿਆਨ ਦਿੱਤਾ ਹੈ ਕਿ ਪੰਜਾਬ (Punjab) ਵਿੱਚ ਕੋਰੋਨਾ ਹਾਲਾਤ ਕੰਟਰੋਲ ਵਿੱਚ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਮਾਸਕ ਨਾ ਲਗਾਉਣ ਤੇ ਕਿਸੇ ਵੀ ਤਰ੍ਹਾਂ ਦਾ ਜੁਰਮਾਨਾ ਜਾਂ ਚਲਾਨ ਨਹੀਂ ਕੀਤਾ ਜਾਵੇਗਾ । ਇਸਦੇ ਨਾਲ ਹੀ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੇ ਪੰਜਾਬ ਦੇ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਵੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੁੁੱਝ ਗੁਆਂਢੀ ਸੂਬਿਆਂ ਵਿੱਚ ਕੋਰੋਨਾ ਦੇ ਕੇਸ ਤੇਜੀ ਨਾਲ ਵਧ ਰਹੇ ਹਨ ਜਿਸ ਦੇ ਚੱਲਦਿਆਂ ਸਾਨੂੰ ਵੀ ਸਾਵਧਾਨੀ ਵਰਤਣ ਦੀ ਲੋੜ ਹੈ। ਜਿਕਰਯੋਗ ਹੈ ਕਿ ਅੱਜ ਹੀ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਂਹੀ ਮੀਟਿੰਗ ਕੀਤੀ ਹੈ ਅਤੇ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਏ ਹਨ।