June 28, 2024 11:36 am
Navjot Sidhu

ਕਾਂਗਰਸ ਵਲੋਂ CM ਚਿਹਰੇ ਦੇ ਐਲਾਨ ਤੋਂ ਪਹਿਲਾਂ ਨਵਜੋਤ ਸਿੱਧੂ ਦਾ ਵੱਡਾ ਬਿਆਨ

ਚੰਡੀਗ੍ਹੜ 06 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਰਾਹੁਲ ਗਾਂਧੀ ਅੱਜ ਪੰਜਾਬ ਸੀਐੱਮ ਦਾ ਚਿਹਰੇ ਦਾ ਐਲਾਨ ਕਰਨਗੇ | ਇਸ ਦੌਰਾਨ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Sidhu) ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਬਿਨਾਂ ਕਿਸੇ ਫੈਸਲੇ ਦੇ ਕੁਝ ਵੀ ਵੱਡਾ ਨਹੀਂ ਕੀਤਾ ਜਾ ਸਕਦਾ। ਪੰਜਾਬ ਨੂੰ ਸਪੱਸ਼ਟੀਕਰਨ ਦੇਣ ਆਏ ਆਪਣੇ ਆਗੂ ਰਾਹੁਲ ਗਾਂਧੀ ਦਾ ਨਿੱਘਾ ਸੁਆਗਤ। ਰਾਹੁਲ ਗਾਂਧੀ ਜੋ ਵੀ ਫੈਸਲਾ ਲੈਣਗੇ ਉਸ ਦੀ ਪਾਲਣਾ ਕੀਤੀ ਜਾਵੇਗੀ। ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ‘ਤੇ ਜਾਣਗੇ। ਰਾਹੁਲ ਗਾਂਧੀ ਦੁਪਹਿਰ ਕਰੀਬ 2.15 ਵਜੇ ਪੰਜਾਬ ਪਹੁੰਚਣਗੇ। ਇਸ ਤੋਂ ਬਾਅਦ ਰਾਹੁਲ ਗਾਂਧੀ ਦੁਪਹਿਰ 2 ਵਜੇ ਲੁਧਿਆਣਾ ਨੇੜੇ ਦਾਖਾ ਵਿਖੇ ਵਰਚੁਅਲ ਰੈਲੀ ਵਿੱਚ ਪੁੱਜਣਗੇ।

ਜਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਲਈ ਨਵਜੋਤ ਸਿੱਧੂ (Navjot Sidhu) ਅਤੇ ਚਰਨਜੀਤ ਚੰਨੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਇਸ ਭੰਬਲਭੂਸੇ ‘ਚੋਂ ਨਿਕਲਦਾ ਹੈ ਤਾਂ ਕਾਂਗਰਸ ਨੂੰ 60 ਤੋਂ 70 ਸੀਟਾਂ ਮਿਲਣੀਆਂ ਯਕੀਨੀ ਹਨ। ਦੂਜੇ ਪਾਸੇ ਸੀ ਐੱਮ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ 111 ਦਿਨਾਂ ‘ਚ ਚੰਗਾ ਕੰਮ ਕੀਤਾ ਹੈ, ਇਸ ਲਈ ਉਨ੍ਹਾਂ ਨੂੰ ਪੂਰੇ 5 ਸਾਲ ਕੰਮ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਵੈਸੇ, ਦੋਵਾਂ ਆਗੂਆਂ ਨੇ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ, ਸਭ ਨੂੰ ਪ੍ਰਵਾਨ ਹੋਵੇਗਾ।