28 ਅਕਤੂਬਰ 2024: ਅੰਮ੍ਰਿਤਸਰ ਪੁਲਿਸ (amritsar police) ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦਰਅਸਲ, ਪੰਜਾਬ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਕਾਰਵਾਈ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ ਕੀਤੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ 105 ਕਿਲੋਗ੍ਰਾਮ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜ਼ਾਈਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।
ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਟਾਇਰਾਂ ਤੋਂ ਰਬੜ ਦੀਆਂ ਵੱਡੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਹਨ, ਜੋ ਦਰਸਾਉਂਦੀਆਂ ਹਨ ਕਿ ਇਨ੍ਹਾਂ ਦੀ ਵਰਤੋਂ ਪਾਣੀ ਦੇ ਰਸਤੇ ਰਾਹੀਂ ਤਸਕਰੀ ਦੌਰਾਨ ਕੀਤੀ ਗਈ ਸੀ।
ਪੁਲਿਸ ਨੇ ਦੱਸਿਆ ਕਿ ਇਹ ਦੋਨੋਂ ਨੌਜਵਾਨ ਵਿਦੇਸ਼ ਬੈਠੇ ਨਫ ਭੁੱਲਰ ਦੇ ਸਾਰਿਆਂ ਦੇ ਉੱਪਰ ਕੰਮ ਕਰਦੇ ਸਨ ਤੇ ਪਿਛਲੇ ਤਿੰਨ ਮਹੀਨਿਆਂ ਤੋਂ ਇਹ ਨੌਜਵਾਨ ਨਸ਼ਾ ਵੇਚਣ ਦਾ ਕੰਮ ਕਰ ਰਹੇ ਸਨ। ਫਿਲਹਾਲ ਇਹਨਾਂ ਤੋਂ ਪੁਲਿਸ ਨੇ 105 ਕਿਲੋਗ੍ਰਾਮ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜ਼ਾਈਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਅਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਹੈ ਅਤੇ ਇਹਨਾਂ ਦਾ ਪੁਲਿਸ ਦਾ ਤਿੰਨ ਦਿਨ ਦਾ ਰਿਮਾਂਡ ਵੀ ਹਾਸਲ ਹੋਇਆ ਹੈ। ਅਤੇ ਹੋਰ ਵੀ ਇਹਨਾਂ ਤੋਂ ਬਰੀਕੀ ਦੇ ਨਾਲ ਪੁੱਛਗਿਛ ਕੀਤੀ ਜਾਵੇਗੀ