Site icon TheUnmute.com

PM ਮੋਦੀ ਦੀ ਸੁਰੱਖਿਆ ਢਿੱਲ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਸਪੀਕਰ ਨੂੰ ਮਿਲੇ ਕਿਸਾਨ

PM Mdoi Security

ਚੰਡੀਗੜ੍ਹ, 17 ਫਰਵਰੀ 2025: ਫਿਰੋਜ਼ਪੁਰ ਵਿਖੇ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ (Security lapse case) ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ | ਇਸ ਮਾਮਲੇ ‘ਚ ਕਿਸਾਨਾਂ ‘ਤੇ ਧਾਰਾ 307 ਲਗਾ ਦਿੱਤੀ ਗਈ ਹੈ। ਜਿਸਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ|

ਇਸਦੇ ਚੱਲਦੇ ਕਿਸਾਨਾਂ ਨੇ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਇਹ ਮੁੱਦਾ ਚੁੱਕਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਦਰਅਸਲ ਜਨਵਰੀ ਮਹੀਨੇ ਫਿਰੋਜ਼ਪੁਰ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਮਾਮਲੇ ‘ਚ ਫਿਰੋਜ਼ਪੁਰ ਦੇ 25 ਕਿਸਾਨਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਜਿਸ ‘ਚ ਕਤਲ ਦੀ ਕੋਸ਼ਿਸ਼ ਦੀ ਧਾਰਾ ਵੀ ਜੋੜ ਦਿੱਤੀ ਗਈ।

ਪੁਲਿਸ ਨੇ ਹੁਣ ਆਈਪੀਸੀ ਦੀਆਂ ਧਾਰਾਵਾਂ 307, 353, 341, 186, 149 ਅਤੇ ਰਾਸ਼ਟਰੀ ਰਾਜਮਾਰਗ ਐਕਟ ਦੀ ਧਾਰਾ 8-ਬੀ ਜੋੜ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ (PM Modi Security lapse case) ‘ਚ ਧਾਰਾ 283 ਦੇ ਤਹਿਤ ਜਨਤਕ ਸੜਕ ‘ਚ ਰੁਕਾਵਟ ਪਾਉਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਕਿਸਾਨਾਂ ਨੂੰ 22 ਜਨਵਰੀ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਤਲਬ ਕੀਤਾ ਗਿਆ ਸੀ।

ਪੁਲਿਸ ਦੇ ਮੁਤਾਬਕ ਇਸ ਮਾਮਲੇ ‘ਚ ਪਹਿਲੀ ਵਾਰ 6 ਜਨਵਰੀ, 2022 ਨੂੰ ਆਈਪੀਸੀ ਦੀ ਧਾਰਾ 283 (ਜਨਤਕ ਰਸਤੇ ‘ਚ ਰੁਕਾਵਟ ਪਾਉਣਾ) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ, ਜੋ ਕਿ ਇੱਕ ਜ਼ਮਾਨਤੀ ਅਪਰਾਧ ਹੈ। ਹਾਲਾਂਕਿ, ਭਾਜਪਾ ਆਗੂਆਂ ਵੱਲੋਂ ਕਮਜ਼ੋਰ ਐਫਆਈਆਰ ‘ਤੇ ਇਤਰਾਜ਼ ਉਠਾਉਣ ਤੋਂ ਬਾਅਦ ਅਧਿਕਾਰੀਆਂ ਦੀ ਤਿੰਨ ਮੈਂਬਰੀ ਐਸਆਈਟੀ ਬਣਾਈ ਗਈ ਸੀ।

Read More: Punjab News: PM ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ ‘ਚ 25 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

Exit mobile version