July 6, 2024 6:45 pm
Singer Pawan Singh

ਬਿਹਾਰ: ਭਾਜਪਾ ਨੇ ਭੋਜਪੁਰੀ ਗਾਇਕ ਪਵਨ ਸਿੰਘ ਨੂੰ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ, 22 ਮਈ 2024: ਭੋਜਪੁਰੀ ਗਾਇਕ ਪਵਨ ਸਿੰਘ ਨੂੰ ਮੰਗਲਵਾਰ ਨੂੰ ਭਾਜਪਾ ਤੋਂ ਕੱਢ ਦਿੱਤਾ ਗਿਆ ਹੈ। ਪਵਨ ਸਿੰਘ (Singer Pawan Singh) ਨੇ ਕਾਰਾਕਾਟ ਤੋਂ ਐਨਡੀਏ ਉਮੀਦਵਾਰ ਅਤੇ ਰਾਸ਼ਟਰੀ ਲੋਕ ਮੋਰਚਾ ਦੇ ਪ੍ਰਧਾਨ ਉਪੇਂਦਰ ਕੁਸ਼ਵਾਹਾ ਖ਼ਿਲਾਫ਼ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਕਾਰਨ ਬਿਹਾਰ ਭਾਜਪਾ ਨੇ ਉਨ੍ਹਾਂ ਨੂੰ ਬਾਹਰ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪਵਨ ਸਿੰਘ ਦੇ ਫੈਸਲੇ ਨਾਲ ਭਾਜਪਾ ਦਾ ਅਕਸ ਖ਼ਰਾਬ ਹੋਇਆ ਹੈ।

ਪੱਛਮੀ ਬੰਗਾਲ ਦੇ ਆਸਨਸੋਲ ਤੋਂ ਭਾਜਪਾ ਨੇ ਪਵਨ ਸਿੰਘ (Singer Pawan Singh) ਨੂੰ ਲੋਕ ਸਭਾ ਉਮੀਦਵਾਰ ਬਣਾਇਆ ਸੀ। ਪਵਨ ਸਿੰਘ ਨੇ ਇਸ ਲਈ ਭਾਜਪਾ ਦਾ ਧੰਨਵਾਦ ਕੀਤਾ ਸੀ, ਪਰ ਬਾਅਦ ਵਿਚ ਉਨ੍ਹਾਂ ਕਿਹਾ ਕਿ ਉਹ ਚੋਣ ਨਹੀਂ ਲੜਨਗੇ ਅਤੇ ਕਾਰਾਕਾਟ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ।

BJP