ਚੰਡੀਗੜ੍ਹ 09 ਅਗਸਤ 2022: ਬਿਹਾਰ ਵਿੱਚ ਜੇਡੀਯੂ ਅਤੇ ਭਾਜਪਾ ਦਾ ਗਠਜੋੜ ਟੁੱਟ ਗਿਆ ਹੈ। ਇਸਦੇ ਨਾਲ ਹੀ ਨਿਤੀਸ਼ ਕੁਮਾਰ (Nitish Kumar) ਰਾਜਪਾਲ ਫੱਗੂ ਚੌਹਾਨ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਇਸ ਦੌਰਾਨ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ 160 ਵਿਧਾਇਕਾਂ ਦਾ ਸਮਰਥਨ ਪੱਤਰ ਸੌਂਪ ਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ।
ਇਸ ਦੌਰਾਨ ਕਾਂਗਰਸ ਵਿਧਾਇਕ ਅਜੀਤ ਸ਼ਰਮਾ ਨੇ ਕਿਹਾ ਹੈ ਕਿ ਮਹਾਂ ਗਠਜੋੜ ਨੇ ਨਿਤੀਸ਼ ਕੁਮਾਰ ਨੂੰ ਨੇਤਾ ਵਜੋਂ ਸਵੀਕਾਰ ਕਰ ਲਿਆ ਹੈ। ਅਸੀਂ ਸਾਰੀਆਂ ਪਾਰਟੀਆਂ ਨੇ ਆਪਣੇ ਸਮਰਥਨ ਪੱਤਰ ਦਿੱਤੇ ਹਨ। ਮਹਾਂ ਗਠਜੋੜ ਨਾਲ ਮੁੱਖ ਮੰਤਰੀ ਦੀ ਮੀਟਿੰਗ ਹੋਵੇਗੀ। ਸਹੁੰ ਚੁੱਕ ਸਮਾਗਮ ਬੁੱਧਵਾਰ ਨੂੰ ਹੋਵੇਗਾ।