17 ਅਕਤੂਬਰ 2025: ਬਿਹਾਰ (bihar) ਦੇ ਵਿੱਚ ਚੋਣਾਂ ਦਾ ਮਾਮਲਾ ਭਖਿਆ ਹੋਇਆ ਹੈ, ਦੱਸ ਦੇਈਏ ਕਿ ਅੱਜ ਪਹਿਲੇ ਪੜਾਅ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ। ਰਾਸ਼ਟਰੀ ਲੋਕਤੰਤਰੀ ਗਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਆਪਣੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਦੇ 60 ਪ੍ਰਤੀਸ਼ਤ ਤੋਂ ਵੱਧ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਉਥੇ ਹੀ ਮਹਾਂਗਠਜੋੜ ਵਿੱਚ ਸੀਟਾਂ ਦੀ ਵੰਡ ਦਾ ਫਾਰਮੂਲਾ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਹਾਲਾਂਕਿ, ਕਾਂਗਰਸ (congress) ਨੇ 48 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਆਰਜੇਡੀ ਨੇ ਆਪਣੇ ਪੁਰਾਣੇ ਵਿਧਾਇਕਾਂ ਸਮੇਤ ਕੁਝ ਨਵੇਂ ਚਿਹਰਿਆਂ ਨੂੰ ਚੋਣ ਨਿਸ਼ਾਨ ਵੀ ਦਿੱਤੇ ਹਨ। ਪਰ, ਹੁਣ ਤੱਕ ਇਸ ਨੇ ਇਹ ਅੰਤਿਮ ਰੂਪ ਨਹੀਂ ਦਿੱਤਾ ਹੈ ਕਿ ਉਹ ਕਿੰਨੀਆਂ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਰਹੀ ਹੈ। ਇਸ ਦੌਰਾਨ, ਖੱਬੇ ਪੱਖੀ ਪਾਰਟੀਆਂ ਦੇ 80 ਪ੍ਰਤੀਸ਼ਤ ਤੋਂ ਵੱਧ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
Read More: Bihar Chunav 2025: ਭਾਰਤੀ ਜਨਤਾ ਪਾਰਟੀ ਨੇਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ