July 8, 2024 11:06 pm
Nitish Kumar

ਬਿਹਾਰ ਸਰਕਾਰ ਨੇ ਕੋਵਿਡ-19 ਦੀਆਂ ਪਾਬੰਦੀਆਂ ‘ਚ ਦਿੱਤੀ ਢਿੱਲ, ਖੁੱਲਣਗੇ ਸਕੂਲ

ਚੰਡੀਗੜ੍ਹ 06 ਫਰਵਰੀ 2022: ਦੇਸ਼ ‘ਚ ਕੋਰੋਨਾ ਵਾਇਰਸ ਦੀ ਬਿਹਾਰ (Bihar) ‘ਚ ਕੋਰੋਨਾ ਸੰਕਰਮਣ ਦੀ ਤੀਜੀ ਲਹਿਰ ਤੋਂ ਕੁਝ ਰਾਹਤ ਮਿਲੀ ਹੈ | ਇਸਦੇ ਚਲਦੇ ਬਿਹਾਰ (Bihar) ‘ਚ ਨਿਤੀਸ਼ ਸਰਕਾਰ ਨੇ ਕੋਵਿਡ-19 ਪਾਬੰਦੀਆਂ ‘ਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਕੂਲ ਖੋਲ੍ਹਣ ਦਾ ਵੀ ਫੈਸਲਾ ਕੀਤਾ ਗਿਆ ਹੈ। ਦਰਅਸਲ ਐਤਵਾਰ ਨੂੰ ਹੋਈ ਬੈਠਕ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਕੋਰੋਨਾ ਸੰਕਰਮਣ ਦੀ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ 8ਵੀਂ ਜਮਾਤ ਤੱਕ ਦੇ ਸਾਰੇ ਸਕੂਲ 50 ਫੀਸਦੀ ਸਮਰੱਥਾ ਨਾਲ ਖੋਲ੍ਹ ਸਕਣਗੇ ਅਤੇ 9ਵੀਂ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਦੇ ਸਾਰੇ ਸਕੂਲ ਅਤੇ ਕਾਲਜ ਅਤੇ ਕੋਚਿੰਗ ਸੰਸਥਾਵਾਂ 100 ਫੀਸਦੀ ਹਾਜ਼ਰੀ ਨਾਲ ਖੁੱਲ੍ਹ ਸਕਣਗੇ। . ਸਾਰੇ ਸਰਕਾਰੀ ਦਫ਼ਤਰ ਹਰ ਰੋਜ਼ ਆਮ ਵਾਂਗ ਖੁੱਲ੍ਹਣਗੇ। ਦਫ਼ਤਰ ਵਿੱਚ ਸਿਰਫ਼ ਟੀਕਾਕਰਨ ਵਾਲੇ ਮਹਿਮਾਨਾਂ ਨੂੰ ਹੀ ਦਾਖ਼ਲ ਹੋਣ ਦਿੱਤਾ ਜਾਵੇਗਾ।