ਚੰਡੀਗੜ੍ਹ, 2 ਜਨਵਰੀ 2025: ਪ੍ਰਸ਼ਾਂਤ ਕਿਸ਼ੋਰ (Prashant Kishore) ਬੀਪੀਐਸਸੀ ਉਮੀਦਵਾਰਾਂ ਨੂੰ ਸਮਰਥਨ ਦੇਣ ਲਈ ਆਏ ਸਨ। ਉਨ੍ਹਾਂ ਨੇ ਉਮੀਦਵਾਰਾਂ ਦੇ ਨਾਲ-ਨਾਲ ਪ੍ਰਦਰਸ਼ਨ ਵੀ ਕੀਤਾ, ਜਿਸ ਕਾਰਨ ਪੁਲਿਸ ਵੱਲੋਂ ਉਮੀਦਵਾਰਾਂ ‘ਤੇ ਲਾਠੀਚਾਰਜ ਕੀਤਾ ਗਿਆ। ਪਟਨਾ ਪੁਲਿਸ ਨੇ ਵੀ ਉਨ੍ਹਾਂ ਦੇ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੀ । ਹੁਣ ਉਹ ਆਪਣੇ ਸਮਰਥਕਾਂ ਅਤੇ ਉਮੀਦਵਾਰਾਂ ਸਮੇਤ ਗਾਂਧੀ ਮੈਦਾਨ ਦੇ ਬਾਪੂ ਸਥਲ ‘ਤੇ ਮਰਨ ਵਰਤ ‘ਤੇ ਬੈਠ ਗਏ ਹਨ।
ਜਨ ਸੁਰਾਜ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ (Prashant Kishore) ਨੇ ਵੀਰਵਾਰ ਨੂੰ ਹੀ ਐਲਾਨ ਕੀਤਾ ਸੀ ਕਿ ਜੇਕਰ ਬਿਹਾਰ ਸਰਕਾਰ ਨੇ ਬੀਪੀਐਸਸੀ ਪ੍ਰੀਖਿਆ ਰੱਦ ਨਹੀਂ ਕੀਤੀ ਤਾਂ ਉਹ ਮਰਨ ਵਰਤ ਸ਼ੁਰੂ ਕਰਨਗੇ।
ਇਸ ਸਬੰਧੀ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ, “ਮੇਰੀਆਂ ਮੰਗਾਂ ਵਿੱਚ ਪ੍ਰੀਖਿਆ ਰੱਦ ਕਰਨਾ ਅਤੇ ਪ੍ਰੀਖਿਆ ਨਵੇਂ ਸਿਰੇ ਤੋਂ ਕਰਵਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਵੀ ਮੰਗ ਕਰਦਾ ਹਾਂ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਪ੍ਰੀਖਿਆਵਾਂ ਰਾਹੀਂ ਅਸਾਮੀਆਂ ਭਰਨ ਦੀ ਬਜਾਏ ਵੇਚਣ ਲਈ ਰੱਖੀਆਂ ਸਨ।
ਪ੍ਰਸ਼ਾਂਤ ਕਿਸ਼ੋਰ ਨੇ ਐਲਾਨ ਕੀਤਾ ਕਿ ਜੇਕਰ ਨਿਤੀਸ਼ ਕੁਮਾਰ ਦੀ ਸਰਕਾਰ ਬੀਪੀਐਸਸੀ ਪੇਪਰ ਲੀਕ ‘ਤੇ ਕਾਰਵਾਈ ਕਰਨ ਲਈ ਸਿਰਫ “48 ਘੰਟੇ” ਉਡੀਕ ਕਰੇਗੀ ਅਤੇ ਫਿਰ ਉਹ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ।
Read More: CM ਆਤਿਸ਼ੀ ਨੇ ਕੇਂਦਰੀ ਮੰਤਰੀ ਦੀ ਚਿੱਠੀ ਦਾ ਦਿੱਤਾ ਜਵਾਬ, ਕਿਹਾ- “ਕਿਸਾਨਾਂ ਨਾਲ ਰਾਜਨੀਤੀ ਕਰਨੀ ਬੰਦ ਕਰੋ”