ਬਿਕਰਮ ਮਜੀਠੀਆ ਦਾ ਅਦਾਲਤੀ ਰਿਮਾਂਡ ਖਤਮ, ਅੱਜ ਹੋਵੇਗੀ ਪੇਸ਼ੀ

Bikram Majithia

ਡਰਗੱਜ਼ ਮਾਮਲੇ ‘ਚ ਪਟਿਆਲਾ (Patiala) ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia)  ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਇਸ ਦੇ ਤਹਿਤ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ। ਡਰੱਗਜ਼ ਮਾਮਲੇ ‘ਚ ਮੋਹਾਲੀ ਦੀ ਅਦਾਲਤ ਨੇ 8 ਮਾਰਚ ਨੂੰ ਉਨ੍ਹਾਂ ਨੂੰ ਪਟਿਆਲਾ (Patiala) ਜੇਲ੍ਹ ‘ਚ ਭੇਜਿਆ ਸੀ। ਜੇਲ੍ਹ ‘ਚ ਬਿਕਰਮ ਮਜੀਠੀਆ (Bikram Majithia) ਨੇ ਜ਼ਿਆਦਾਤਰ ਸਮਾਂ ਗੁਰਬਾਣੀ ਦਾ ਪਾਠ ਕਰਕੇ ਬਿਤਾਇਆ ਅਤੇ ਵਿਹਲੇ ਸਮੇਂ ‘ਚ ਉਨ੍ਹਾਂ ਨੇ ਸੰਸਾਰ ਭਰ ਦੇ ਮਹਾਨ ਵਿਅਕਤੀਆਂ ਦੀਆਂ ਜੀਵਨੀਆਂ ਪੜ੍ਹੀਆਂ।

ਬਿਕਰਮ ਮਜੀਠੀਆ (Bikram Majithia) ਨੂੰ ਜੇਲ੍ਹ ‘ਚ ਮਿਲਣ ਲਈ ਕਈ ਅਕਾਲੀ ਆਗੂ ਵੀ ਪਹੁੰਚੇ। ਮਜੀਠੀਆ (Bikram Majithia)  ਵੱਲੋਂ ਜੇਲ੍ਹ ਦੇ ਬਾਹਰ ਪਹੁੰਚ ਰਹੇ ਅਕਾਲੀ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ ਕਿ ਉਹ ਪੰਜਾਬ ਭਰ ‘ਚੋਂ ਇੱਥੇ ਇਕੱਠੇ ਹੋਣ ਦੀ ਬਜਾਏ ਆਪੋ-ਆਪਣੇ ਹਲਕਿਆਂ ‘ਚ ਜਾਣ ਅਤੇ ਅਕਾਲੀ ਦਲ ਨੂੰ ਮੁੜ ਸੱਤਾ ‘ਚ ਲਿਆਉਣ ਦੀ ਕੋਸ਼ਿਸ਼ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।