ਚੰਡੀਗੜ੍ਹ, 5 ਜਨਵਰੀ 2022 : ਬਿਕਰਮ ਸਿੰਘ ਮਜੀਠੀਆ (Bikram Majithia) ਖਿਲਾਫ ਮੋਹਾਲੀ ‘ਚ NDPS ਐਕਟ ਤਹਿਤ FIR ਦਰਜ ਕੀਤੀ ਗਈ ਹੈ । ਇਸ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
ਜਿਸ ਦੇ ਤਹਿਤ ਪੰਜਾਬ-ਹਰਿਆਣਾ ਹਾਈਕੋਰਟ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ | ਜਿਸ ਦੌਰਾਨ ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਉਹ ਇਸ ਦਾ ਜਵਾਬ 8 ਜਨਵਰੀ ਤੱਕ ਅਦਾਲਤ ‘ਚ ਦਾਖ਼ਲ ਕਰਵਉਣ | ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਣੀ ਤੈਅ ਕੀਤੀ ਹੈ।