July 7, 2024 2:32 pm
Bikram Majithia

ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ FIR ਖਾਰਜ ਕਰਨ ਸੰਬੰਧੀ ਪਟੀਸ਼ਨ ਕੀਤੀ ਦਾਇਰ

ਚੰਡੀਗੜ੍ਹ 17 ਮਈ ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜਦ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਰੁਖ ਕੀਤਾ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਖਾਰਜ ਕਰਨ ਸੰਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਅਜਿਹੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਮਾਮਲੇ ਦੀ ਸੁਣਵਾਈ ਇਸ ਹਫਤੇ ਹੋ ਸਕਦੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।ਪਰ, ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਮਜੀਠੀਆ ਨੂੰ ਕੇਸ ਖਾਰਜ ਕਰਨ ਅਤੇ ਜ਼ਮਾਨਤ ਲਈ ਹਾਈ ਕੋਰਟ ਦੇ ਡਿਵੀਜ਼ਨਲ ਬੈਂਚ ਕੋਲ ਪਹੁੰਚ ਕਰਨ ਲਈ ਕਿਹਾ ਸੀ।