ਬਿਕਰਮ ਮਜੀਠੀਆ

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਵੱਲੋਂ ਨਿਆਂਇਕ ਹਿਰਾਸਤ ‘ਚ 14 ਦਿਨ ਦਾ ਵਾਧਾ

ਮੋਹਾਲੀ, 02 ਅਗਸਤ 2025: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਇੱਕ ਵਾਰ ਫਿਰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ‘ਚ ਪੇਸ਼ ਹੋਏ, ਜਿੱਥੇ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ‘ਚ ਵਾਧਾ ਕੀਤਾ |

ਜਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ‘ਤੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਸ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਵਿਰੁੱਧ ਲੰਮੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਾਲ ਹੀ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਦਾਲਤ ‘ਚ ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੇ ਵਕੀਲਾਂ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣੀਆਂ। ਇਸ ਤੋਂ ਬਾਅਦ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ। ਹੁਣ ਉਨ੍ਹਾਂ ਨੂੰ ਜੇਲ੍ਹ ‘ਚ ਰਹਿਣਾ ਪਵੇਗਾ।

ਬਿਕਰਮ ਮਜੀਠੀਆ (Bikram Singh Majithia) ਨੂੰ ਪਹਿਲਾਂ ਵੀ ਇਸੇ ਮਾਮਲੇ ‘ਚ ਹਿਰਾਸਤ ‘ਚ ਭੇਜਿਆ ਗਿਆ ਸੀ। ਜਾਂਚ ਏਜੰਸੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਅਜਿਹੀਆਂ ਜਾਇਦਾਦਾਂ ਹਨ ਜੋ ਉਨ੍ਹਾਂ ਦੀ ਐਲਾਨੀ ਆਮਦਨ ਨਾਲ ਮੇਲ ਨਹੀਂ ਖਾਂਦੀਆਂ। ਉਨ੍ਹਾਂ ਦੀ ਪੁੱਛਗਿੱਛ ਦੌਰਾਨ ਕੁਝ ਨਵੀਂ ਜਾਣਕਾਰੀ ਵੀ ਸਾਹਮਣੇ ਆਈ ਹੈ, ਜਿਸਦੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਵੱਲੋਂ ਜਾਂਚ ਅੱਗੇ ਵੀ ਜਾਰੀ ਰਹੇਗੀ।

Read More: ਬਿਕਰਮ ਮਜੀਠੀਆ ਸੰਬੰਧੀ ਕੇਸ ‘ਚ ਪੰਜਾਬ ਸਰਕਾਰ ਵੱਲੋਂ ਮੋਹਾਲੀ ਅਦਾਲਤ ‘ਚ ਜਵਾਬ ਦਾਇਰ

Scroll to Top