July 2, 2024 8:18 pm
Bikram Majithia

ਪੰਜਾਬ ਪੁਲਸ ਨੇ ਬਿਕਰਮ ਮਜੀਠੀਆ ਦੇ ਘਰ ਕੀਤੀ ਛਾਪੇਮਾਰੀ

ਚੰਡੀਗੜ੍ਹ 25 ਜਨਵਰੀ 2022: ਬੀਤੇ ਦਿਨ ਡਰੱਗ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੀ ਜ਼ਮਾਨਤ ਪਟੀਸ਼ਨ ਹਾਈਕੋਰਟ (High Court) ਨੇ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ। ਮਜੀਠੀਆ ਨੂੰ ਪੁਲਸ ਕਿਸੇ ਵੇਲੇ ਵੀ ਗ੍ਰਿਫਤਾਰ ਕਰ ਸਕਦੀ ਹੈ। ਇਸੇ ਕਾਰਨ ਅੱਜ ਪੁਲਸ ਨੇ ਅੰਮ੍ਰਿਤਸਰ ਦੀ ਰਣਜੀਤ ਐਵੀਨਿਊ ਕਲੋਨੀ ਸਥਿਤ ਉਸ ਦੇ ਘਰ ਛਾਪਾ ਮਾਰਿਆ।ਸੂਤਰਾਂ ਮੁਤਾਬਕ ਪੁਲਸ ਅਜੇ ਤਕ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ।

ਬੀਤੇ ਦਿਨੀਂ ਹਾਈਕੋਰਟ ‘ਚ ਹੋਈ ਸੁਣਵਾਈ ਦੌਰਾਨ ਪੰਜਾਬ ਪੁਲਸ ਨੇ ਕਿਹਾ ਕਿ ਮਜੀਠੀਆ (Bikram Majithia) ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨੀ ਜ਼ਰੂਰੀ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦੋਵੇਂ ਪੱਖਾਂ ਦੀ ਬਹਿਸ ਹੋਣ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਫਿਰ ਅਦਾਲਤ ਨੇ ਇਹ ਫੈਸਲਾ ਸੁਣਾਇਆ। ਪੁਲਸ ਵੱਲੋਂ ਡਰੱਗ ਕੇਸ ਵਿਚ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਉਸ ਮਗਰੋਂ ਮਜੀਠੀਆ ਰੂਪੋਸ਼ ਹੋ ਗਏ ਸਨ ਅਤੇ ਪੰਜਾਬ ਪੁਲਸ ਵੱਲੋਂ ਦਾਅਵਾ ਕੀਤਾ ਗਿਆ ਸੀ।

ਤੁਹਾਨੂੰ ਦਸ ਦਈਏ ਕਿ 10 ਜਨਵਰੀ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲੀ ਸੀ ਜਿਸ ਮਗਰੋਂ ਉਹ ਮੀਡੀਆ ਦੇ ਸਾਹਮਣੇ ਆਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਕਿਤੇ ਵੀ ਭੱਜੇ ਨਹੀਂ ਸਨ, ਸਗੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਤਾ ਵੀ ਸੀ ਕਿ ਉਹ ਕਿੱਥੇ ਸਨ। ਉਧਰ ਅਕਾਲੀ ਦਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈਕੋਰਟ ਦਾ ਫ਼ੈਸਲਾ ਮਨਜ਼ੂਰ ਹੈ ਅਤੇ ਉਨ੍ਹਾਂ ਦੀ ਕਾਨੂੰਨੀ ਲੜਾਈ ਜਾਰੀ ਰਹੇਗੀ।