Site icon TheUnmute.com

ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਝਟਕਾ, ਜੱਜ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਬਿਕਰਮ ਮਜੀਠੀਆ

ਚੰਡੀਗੜ੍ਹ 15 ਜੁਲਾਈ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਤੋਂ ਮਿਲਿਆ ਹੈ। ਮਜੀਠੀਆ ਦੀ ਪਟੀਸ਼ਨ ‘ਤੇ ਨਵੇਂ ਬੈਂਚ ‘ਚ ਜਸਟਿਸ ਅਨੂਪ ਚਿਤਕਾਰਾ ਨੇ ਵੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਇਸਦੇ ਨਾਲ ਹੀ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ।

ਬਿਕਰਮ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਲਈ ਜਸਟਿਸ ਐਮਐਸ ਰਾਮਚੰਦਰ ਰਾਓ ਤੇ ਜਸਟਿਸ ਅਨੂਪ ਚਿਤਕਾਰਾ ਦੀ ਅਗਵਾਈ ਹੇਠ ਨਵੇਂ ਬੈਂਚ ਦਾ ਗਠਨ ਕੀਤਾ ਗਿਆ ਸੀ। ਹੁਣ ਅਨੂਪ ਚਿਤਕਾਰਾ ਨੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਅਨੂਪ ਚਿਤਕਾਰਾ ਨਸ਼ਾ ਤਸਕਰੀ ਕੇਸ ਵਿੱਚ ਜਗਜੀਤ ਚਾਹਲ ਦੇ ਵਕੀਲ ਰਹੇ ਸਨ। ਇਸ ਲਈ ਉਨ੍ਹਾਂ ਨੇ ਕੇਸ ਦੀ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ। ਇਸ ਤੋਂ ਬਾਅਦ ਮਾਮਲੇ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ।

Exit mobile version