Site icon TheUnmute.com

ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ

Bikram Majithia

ਚੰਡੀਗੜ੍ਹ 27 ਜਨਵਰੀ 2022: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ | ਸੁਪਰੀਮ ਕੋਰਟ ਨੇ ਸੋਮਵਾਰ 31 ਜਨਵਰੀਂ ਤੱਕ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੇ ਰੋਕ ਲਗਾਈ ਹੈ।ਇਸਤੋਂ ਪਹਿਲਾ ਹਾਈਕੋਰਟ ‘ਚ ਜ਼ਮਾਨਤ ਅਰਜ਼ੀ ਖ਼ਾਰਜ ਹੋਣ ਮਗਰੋਂ ਸੁਪਰੀਮ ਕੋਰਟ ਪੁੱਜੇ ਬਿਕਰਮ ਮਜੀਠੀਆ (Bikram Majithia) ਦੀ ਅਰਜ਼ੀ ਅੱਜ ਦਾਖ਼ਲ ਕਰਨ ਉਪਰੰਤ 31 ਜਨਵਰੀ ਅਗਲੀ ਤਾਰੀਖ਼ ਨਿਰਧਾਰਿਤ ਕੀਤੀ ਗਈ ਹੈ|

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਜੋ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਦੋ ਥਾਂਵਾਂ ਭਾਵ ਮਜੀਠਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਹਨ,ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨੇ ਹਨ। ਇਸ ਨਾਲ ਬਿਕਰਮ ਮਜੀਠੀਆ ਨੂੰ ਹੁਣ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਸਮਾਂ ਮਿਲ ਗਿਆ ਹੈ।

Exit mobile version