Bikram Majithia

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਚੰਡੀਗੜ੍ਹ 22 ਜੁਲਾਈ 2022: ਨਸ਼ਾ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ।ਜਿਕਰਯੋਗ ਹੈ ਕਿ ਪਿਛਲੀ ਵਾਰ ਵੀ ਹਾਈਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਮਜੀਠੀਆ ਦੀ ਜ਼ਮਾਨਤ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਚੁੱਕੇ ਹਨ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ।

ਇਸਦੇ ਨਾਲ ਹੀ ਬਿਕਰਮ ਮਜੀਠੀਆ (Bikram Majithia) ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਕੁਝ ਮਹੀਨੇ ਪਹਿਲਾਂ ਉਹ ਨਸ਼ਿਆਂ ਦੇ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈਕੋਰਟ ਜਾਣ ਲਈ ਕਿਹਾ ਸੀ।

Scroll to Top