ਚੰਡੀਗ੍ਹੜ 08 ਅਪ੍ਰੈਲ 2022: ਪੰਜਾਬ ਦੇ ਬਹੁ-ਚਰਚਿਤ ਡਰੱਗ ਕੇਸ ਮਾਮਲੇ ਵਿੱਚ ਪਟਿਆਲਾ ਕੇਂਦਰੀ ਜ਼ੇਲ੍ਹ ਵਿੱਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ (Bikram Majithia) ਦੀ ਬੈਰਕ ਬਦਲਣ ਨੂੰ ਲੈ ਕੇ ਅੱਜ ਮੋਹਾਲੀ ਕੋਰਟ ਚ ਸੁਣਵਾਈ ਹੋਈ , ਇਸ ਦੌਰਾਨ ਪਟਿਆਲਾ ਦੇ ਜ਼ੇਲ੍ਹ ਪ੍ਰਸ਼ਾਸਨ ਨੇ ਆਪਣਾ ਜਵਾਬ ਦਾਇਰ ਕੀਤਾ। ਇਸ ਮਾਮਲੇ ਸੰਬੰਧੀ ਅਗਲੀ ਸੁਣਵਾਈ 12 ਅਪ੍ਰੈਲ ਰੱਖ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ 5 ਅਪ੍ਰੈਲ ਨੂੰ ਹੋਈ ਬਿਕਰਮ ਮਜੀਠੀਆ (Bikram Majithia) ਦੀ ਪੇਸ਼ੀ ਦੌਰਾਨ ਓਹਨਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕੋਰਟ ਅੱਗੇ ਮੰਗ ਕੀਤੀ ਸੀ ਕਿ ਮਜੀਠੀਆ ਨੂੰ ਵੱਖਰੀ ਬੈਰਕ ਦਿੱਤੀ ਗਈ ਸੀ ਜਿੱਥੋਂ ਓਹਨਾਂ ਨੂੰ ਬਾਅਦ ਦੇ ਵਿੱਚ ਫਾਂਸੀ ਵਾਲੀ ਚੱਕੀ ‘ਚ ਸ਼ਿਫਟ ਕੀਤਾ ਗਿਆ ਸੀ। ਇਸ ਦੌਰਾਨ ਕਲੇਰ ਵੱਲੋਂ ਮੰਗ ਕੀਤੀ ਗਈ ਸੀ ਕਿ ਮਜੀਠੀਆ ਨੂੰ ਮੁੜ ਵੱਖਰੇ ਬੈਰਕ ਚ ਸ਼ਿਫਟ ਕੀਤਾ ਜਾਵੇ।