ਪੰਜਾਬ

ਬਿਕਰਮ ਮਜੀਠੀਆ ਤੋਂ ਪੁੱਛਗਿੱਛ ਹੋਈ ਖ਼ਤਮ, ਬਾਹਰ ਆ ਕੇ ਪੰਜਾਬ ਸਰਕਾਰ ਬਾਰੇ ਕਹੀਂ ਇਹ ਗੱਲ

ਚੰਡੀਗੜ੍ਹ, 12 ਜਨਵਰੀ 2022 : ਬਿਕਰਮ ਸਿੰਘ ਮਜੀਠੀਆ ਕੋਲੋਂ ਸਿੱਟ ਵਲੋਂ ਪੁੱਛਗਿੱਛ ਪੂਰੀ ਕਰ ਲਈ ਗਈ ਹੈ ਅਤੇ ਬਿਕਰਮ ਸਿੰਘ ਮਜੀਠੀਆ ਸਟੇਟ ਕ੍ਰਾਈਮ ਤੋਂ ਬਾਹਰ ਆ ਕੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ ਕਿ ਉਨ੍ਹਾਂ ਵਲੋਂ ਸਿੱਟ ਨੂੰ ਜਾਂਚ ‘ਚ ਪੂਰਾ ਸਹਿਯੋਗ ਦਿੱਤਾ ਗਿਆ ਹੈ ਅਤੇ ਹਾਈ ਕੋਰਟ ਦੇ ਹੁਕਮਾਂ ਦੇ ਮੁਤਾਬਿਕ ਆਪਣਾ ਚੱਲ ਰਿਹਾ ਮੋਬਾਇਲ ਨੰਬਰ ਵੀ ਦਿੱਤਾ ਹੈ।

ਉਨ੍ਹਾਂ ਆਪਣੇ ‘ਤੇ ਦਰਜ ਇਸ ਮੁਕੱਦਮੇ ਨੂੰ ਰਾਜਨੀਤੀ ਨਾਲ ਜੋੜਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ, ਡਿਪਟੀ ਸੀ.ਐੱਮ. ਸੁੱਖੀ ਰੰਧਾਵਾ ਅਤੇ ਹੋਰਨਾਂ ਵਲੋਂ ਡੀ.ਜੀ.ਪੀ. ਰਹੇ ਚਟੋਪਾਧਿਆ ਦੇ ਨਾਲ ਮਿਲ ਕੇ  ਐਫ.ਆਈ.ਆਰ. ਦਰਜ ਕਰਵਾਈ ਗਈ ਹੈ, ਜਦੋਂਕਿ ਡਰੱਗਜ਼ ਮਾਮਲਾ 2019 ‘ਚ ਖ਼ਤਮ ਹੋ ਗਿਆ ਸੀ ਅਦਾਲਤ ਵਲੋਂ ਦੋਸ਼ੀ ਮੁਲਜ਼ਮਾਂ ਨੂੰ ਸਜ਼ਾ ਅਤੇ ਬੇਦੋਸ਼ਿਆਂ ਨੂੰ ਬਰੀ ਕਰ ਦਿੱਤਾ ਗਿਆ ਸੀ।

Scroll to Top