Site icon TheUnmute.com

ਬਿਕਰਮ ਮਜੀਠੀਆ ਦੀ ਧਰਮਪਤਨੀ ਨੇ ਮਜੀਠਾ ਵਿਖੇ ਨਾਮਜ਼ਦਗੀ ਪੱਤਰ ਕੀਤਾ ਦਾਖਲ

bikram majithia

ਅੰਮ੍ਰਿਤਸਰ 31 ਜਨਵਰੀ 2022: ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੇ ਵਿਧਾਨ ਸਭਾ ਹਲਕਾ ਮਜੀਠਾ ਚੁਣਾਵੀ ਮਾਹੌਲ ਭਖਦਾ ਹੋਇਆ ਨਜ਼ਰ ਆ ਰਿਹਾ ਜਿਸ ਨੂੰ ਲੈ ਕੇ ਚਰਚਾਵਾਂ ਛਿੜ ਰਹੀਆਂ ਸੀ ਕਿ ਬਿਕਰਮ ਸਿੰਘ ਮਜੀਠੀਆ (Bikram Singh Majithia) ਵਿਧਾਨ ਸਭਾ ਹਲਕਾ ਪੂਰਬੀ ਤੋਂ ਸਿਰਫ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਹੀ ਚੋਣ ਲੜਨਗੇ ਅਤੇ ਵਿਧਾਨ ਸਭਾ ਹਲਕਾ ਮਜੀਠਾ ਵਾਲੀ ਸੀਟ ਛੱਡ ਸਕਦੇ ਨੇ ਜਿਸ ਤੇ ਅੱਜ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਵੀ ਮੋਹਰ ਲਗਾਈ ਗਈ ਜਿਸ ਦੇ ਚਲਦੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਉਨ੍ਹਾਂ ਦੀ ਧਰਮਪਤਨੀ ਨੇ ਨਾਮਜ਼ਦਗੀ ਦੇ ਕਾਗਜ਼ ਤਹਿਸੀਲਦਾਰ ਦਫ਼ਤਰ ‘ਚ ਭਰੇ| ਇਸ ਦੌਰਾਨ ਪੂਰੀ ਤਰੀਕੇ ਨਾਲ ਉਨ੍ਹਾਂ ਨੇ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ ਅਤੇ ਆਪਣੀ ਕਾਰ ਵਿੱਚ ਬੈਠ ਕੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਦਿੱਤੇ ਬਿਨਾਂ ਹੀ ਚੱਲਦੇ ਬਣੇ |
ਦੂਸਰੇ ਪਾਸੇ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਪਤਨੀ ਗਨੀਵ ਗਰੇਵਾਲ ਵੱਲੋਂ ਨਾਮਜ਼ਦਗੀ ਕਾਗਜ਼ ਭਰੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਤੋਂ ਸੀਟ ਲੜ ਰਹੇ ਸੁਖਜਿੰਦਰ ਰਾਜ ਲਾਲੀ ਮਜੀਠੀਆ ਦੀ ਧਰਮਪਤਨੀ ਸਤਿੰਦਰਪਾਲ ਕੌਰ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਚੋਣ ਮੈਦਾਨ ਵਿੱਚ ਉਤਰਦੀ ਤਾਂ ਉਸ ਨੂੰ ਮਜੀਠੇ ਹਲਕੇ ਦੀਆਂ ਮਾਵਾਂ ਦੀ ਸਾਰ ਜ਼ਰੂਰ ਲੈਣੀ ਚਾਹੀਦੀ ਹੈ| ਜਿਨ੍ਹਾਂ ਦੇ ਪੁੱਤ ਬਿਕਰਮ ਸਿੰਘ ਮਜੀਠੀਆ ਕਰਕੇ ‘ਚ ਚਿੱਟੇ ਦੀ ਭੇਟ ਚੜ੍ਹੇ ਹਨ ਅਤੇ ਜੇਕਰ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਮਜੀਠਾ ਹਲਕੇ ਚ ਲੋਕਾਂ ‘ਚ ਵਿਚਰਦੀ ਹੈ ਤਾਂ ਉਸ ਨੂੰ ਆਪਣੇ ਪਤੀ ਦੇ ਕਾਰਨਾਮਿਆਂ ਬਾਰੇ ਵੀ ਜ਼ਰੂਰ ਪਤਾ ਲੱਗੇਗਾ

ਜ਼ਿਕਰਯੋਗ ਹੈ ਕਿ ਲਗਾਤਾਰ ਹੀ ਬਿਕਰਮ ਸਿੰਘ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਜਿੱਤਦੇ ਆ ਰਹੇ ਹਨ ਲੇਕਿਨ ਇਸ ਵਾਰ ਨਵਜੋਤ ਸਿੰਘ ਸਿੱਧੂ ਨਾਲ ਤਲਖੀ ਹੋਣ ਕਰਕੇ ਬਿਕਰਮ ਸਿੰਘ ਮਜੀਠੀਆ ਨਵਜੋਤ ਸਿੰਘ ਸਿੱਧੂ ਦੇ ਹਲਕੇ ਚੋਂ ਵੀ ਚੋਣ ਲੜਦੇ ਹੋਏ ਦਿਖਾਈ ਦੇ ਰਹੇ ਹਨ | ਜਿਸ ਦੇ ਚਲਦੇ ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਕੋਲੋਂ ਪੁੱਛੇ ਗਏ ਸਵਾਲਾਂ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਇਸ਼ਾਰਿਆਂ ਇਸ਼ਾਰਿਆਂ ਵਿਚ ਕਿਹਾ ਸੀ ਕਿ ਉਹ ਵਿਧਾਨ ਸਭਾ ਹਲਕਾ ਮਜੀਠਾ ਤੋਂ ਸੀਟ ਛੱਡ ਸਕਦੇ ਨੇ ਅਤੇ ਅੱਜ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਮਜੀਠਾ ਦੇ ਤਹਿਸੀਲਦਾਰ ਕੰਪਲੈਕਸ ਚ ਜਾ ਕੇ ਨਾਮਜ਼ਦਗੀ ਕਾਗਜ਼ ਭਰੇ ਜਾਣ ਤੋਂ ਇਸ਼ਾਰਾ ਮਿਲਦਾ ਹੋਇਆ ਦਿਖਾਈ ਦੇ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਮੈਦਾਨ ਵਿਚ ਉਤਰ ਸਕਦੇ ਨੇ ਹੁਣ ਦੇਖਣਾ ਹੋਵੇਗਾ ਕਿ ਪੁਰਾਣੇ ਦੋਨੋਂ ਮਜੀਠੀਆ ਦੇ ਵਿਚ ਨਵਾਂ ਮਜੀਠੀਆ ਉਮੀਦਵਾਰ ਕੀ ਰੂਪਰੇਖਾ ਅਪਣਾਉਂਦਾ ਹੈ

Exit mobile version