ਅੰਮ੍ਰਿਤਸਰ, 18 ਨਵੰਬਰ 2023: 2016-17 ਵਿੱਚ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਖ਼ਿਲਾਫ਼ ਨਸ਼ੇ ਨੂੰ ਲੈ ਕੇ ਇੱਕ ਟਿੱਪਣੀ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ‘ਏ ਕੀਤੇ ਮਾਣਹਾਨੀ ਕੇਸ ਦੇ ਵਿੱਚ ਜਿੱਥੇ ਅੱਜ ਦਿੱਲੀ ਤੋਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ‘ਤੇ ਆਏ |
ਇਸਤੋਂ ਬਾਅਦ ਬਿਕਰਮ ਸਿੰਘ ਮਜੀਠੀਆ (Bikram Singh Majithia) ਵੀ ਅਦਾਲਤ ਵਿੱਚ ਪੇਸ਼ ਹੋਣ ਪਹੁੰਚੇ, ਜਿਨਾਂ ਨੂੰ ਕਿ ਹੁਣ ਅਗਲੇ ਮਹੀਨੇ ਦੀ 16 ਦਸੰਬਰ ਦੀ ਤਾਰੀਖ਼ ਮਿਲੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਜਿੱਥੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਸਾਧੇ, ਉੱਥੇ ਹੀ ਉਹਨਾਂ ਨੇ ਕਿਹਾ ਕਿ ਪਿਛਲੇ ਦਿਨੀ ਇੱਕ ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵੱਡੇ ਆਗੂਆਂ ਸਮੇਤ ਮੁੱਖ ਮੰਤਰੀ ਪੰਜਾਬ ਵੀ ਅੰਮ੍ਰਿਤਸਰ ਵਿੱਚ ਸਨ, ਲੇਕਿਨ ਇਸ ਦੌਰਾਨ ਅੰਮ੍ਰਿਤਸਰ ਵਿੱਚ ਵੱਡੀਆਂ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ, ਜੋ ਕਿ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੇ ਉੱਪਰ ਸਵਾਲੀਆਂ ਨਿਸ਼ਾਨ ਖੜੇ ਕਰਦੀਆਂ ਹਨ |
ਉਹਨਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਆਪਣੀ ਡਿਊਟੀ ਛੱਡ ਕੇ ਕ੍ਰਿਕਟ ਖੇਡਣ ਤੇ ਕ੍ਰਿਕਟ ਵਿਖਾਉਣ ਦੇ ਵਿੱਚ ਲੱਗੀ ਹੋਈ ਹੈ | ਜਿਸ ਕਰਕੇ ਵੱਡੀਆਂ ਵਾਰਦਾਤਾਂ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਵਾਪਰ ਰਹੀਆਂ ਹਨ |