Bikram Singh Majithia

ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਨੂੰ ‘ਆਪ’ ਸਰਕਾਰ ਵੱਲੋਂ 750 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਕੀਤੀ ਅਪੀਲ

ਚੰਡੀਗੜ੍ਹ, 25 ਜੁਲਾਈ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ਼ਤਿਹਾਬਾਜ਼ੀ ’ਤੇ ਸਾਲਾਨਾ 750 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਅਪੀਲ ਕੀਤੀ ਤੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿਚ ਬੁਨਿਆਦੀ ਢਾਂਚੇ ਵਾਸਤੇ ਪੈਸੇ ਨਹੀ਼ ਦਿੱਤਾ ਜਾ ਰਿਹਾ ਤੇ ਨਾ ਹੀ ਸੂਬੇ ਵਿਚ ਆਏ ਭਿਆਨਕ ਹੜ੍ਹਾਂ ਨਾਲ ਹੋਈ ਤਬਾਹੀ ਲਈ ਪੀੜਤਾਂ ਨੂੰ ਕੋਈ ਰਾਹਤ ਦਿੱਤੀ ਜਾ ਰਹੀ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਸੁਪਰੀਮ ਕੋਰਟ ਪਹਿਲਾਂ ਹੀ ਇਸ ਗੱਲ ਦਾ ਨੋਟਿਸ ਲੈ ਚੁੱਕੀ ਹੈ ਕਿ ਆਪ ਸਰਕਾਰ ਨੇ ਦਿੱਲੀ ਵਿਚ ਇਸ਼ਤਿਹਾਰਬਾਜ਼ੀ ’ਤੇ 1100 ਕਰੋੜ ਰੁਪਏ ਖਰਚ ਕੀਤੇ ਜਦੋਂ ਕਿ ਇਸ ਵੱਲੋਂ ਬੁਨਿਆਦੀ ਢਾਂਚੇ ਵਾਸਤੇ ਬਣਦਾ ਯੋਗਦਾਨ ਨਹੀਂ ਪਾਇਆ ਜਾ ਰਿਹਾ। ਉਹਨਾਂ ਕਿਹਾ ਕਿ ਸਰਵਉਚ ਅਦਾਲਤ ਨੇ ਇਤਿਹਾਸਕ ਫੈਸਲੇ ਵਿਚ ਇਹ ਵੀ ਕਿਹਾ ਕਿ ਉਹ ਮਜਬੂਰ ਹੋ ਕੇ ਦਿੱਲੀ ਸਰਕਾਰ ਨੂੰ ਹਦਾਇਤ ਕਰ ਰਹੀ ਹੈ ਕਿ ਉਹ ਇਸ਼ਤਿਹਾਰਬਾਜ਼ੀ ’ਤੇ ਕੀਤੇ ਖਰਚ ਦਾ ਹਲਫੀਆ ਬਿਆਨ ਦਾਇਰ ਕਰੇ ਕਿਉਂਕਿ ਦਿੱਲੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿਚ ਆਪਣਾ ਬਣਦਾ ਹਿੱਸਾ ਪਾਉਣ ਵਿਚ ਅਸਮਰਥਾ ਜ਼ਾਹਰ ਕੀਤੀ।

ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਸਰਵਉਚ ਅਦਾਲਤ ਦੇ ਇਸ ਹੁਕਮ ਨੇ ਅਧਿਕਾਰਤ ਮਾਪਦੰਡ ਤੈਅਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਦਿੱਲੀ ਵਿਚ ਇਸਦੀ ਹਾਈ ਕਮਾਂਡ ਵੱਲੋਂ ਬਣਾਇਆ ਮਾਡਲ ਹੀ ਅਪਣਾ ਰਹੀ ਹੈ। ਉਹਨਾਂ ਕਿਹਾਕਿ ਦਿੱਲੀ ਦੇ ਮਾਮਲੇ ਵਾਂਗੂ ਪੰਜਾਬ ਸਰਕਾਰ ਨੇ ਵੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਤੇ ਸੂਬੇ ਦੇ ਵਿਕਾਸ ਦੀ ਕੀਮਤ ’ਤੇ ਇਸ਼ਤਿਹਾਰਬਾਜ਼ੀ ਲਈ ਮੋਟੀ ਰਾਸ਼ੀ ਨਿਸ਼ਚਿਤ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਸਿਰਫ 33 ਕਰੋੜ ਰੁਪਏ ਹੀ ਡਿਪਟੀ ਕਮਿਸ਼ਨਰਾਂ ਹੜ੍ਹ ਪੀੜ੍ਹਤਾਂ ਭੇਜੇ ਗੲ ਹਨ ਜਦੋਂ ਕਿ ਹੜ੍ਹ ਪੀੜ੍ਹਤਾਂ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਸਰਦਾਰ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਫਜ਼ੂਲਖਰਚੀ ਨੂੰ ਰੋਕਣ ਲਈ ਕਾਰਵਾਈ ਕਰਨ ਕਿਉਂਕਿ ਸਰਕਾਰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੇਸ਼ ਭਰ ਵਿਚ ਇਕ ਥਾਂ ਤੋਂ ਦੂਜੀ ਥਾਂ ਲਿਜਾਣ ਤੇ ਲਿਆਉਣ ਵਾਸਤੇ ਕਰੋੜਾਂ ਰੁਪਏ ਹਵਾਈ ਜਹਾਜ਼ ਕਿਰਾਏ ’ਤੇ ਲੈਣ ’ਤੇ ਬਰਬਾਦ ਕਰ ਰਹੀ ਹੈ। ਉਹਨਾਂਕਿਹਾ ਕਿ ਸੂਬਾ ਇਸ ਕਰ ਕੇ ਸੰਤਾਪ ਹੰਢਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਵਰਗੇ ਫੇਲ੍ਹ ਪ੍ਰਾਜੈਕਟਾਂ ’ਤੇ ਪੈਸੇ ਉਡਾ ਰਹੀ ਹੈ ਜਿਸ ਨਾਲ ਸਿਹਤ ਖੇਤਰ ਦਾ ਢਾਂਚਾ ਲੀਹੋਂ ਲੱਥ ਗਿਆ ਹੈ। ਉਹਨਾਂ ਕਿਹਾ ਕਿ ਸੂਬਾ ਇਸ ਕਰ ਕੇ ਵੀਸੰਤਾਪ ਹੰਢਾ ਰਿਹਾਹੈ ਕਿਉਂਕਿ ਪਿਛਲੇ ਡੇਢ ਸਾਲਾਂ ਵਿਚ ਇਕ ਵੀ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਨਹੀਂ ਆਰੰਭਿਆ ਗਿਆ।

ਅਕਾਲੀ ਆਗੂ ਨੇ ਕਿਹਾ ਕਿ ਸੂਬਾ ਕਾਨੂੰਨ ਵਿਵਸਥਾ ਦੇ ਹਰ ਪੈਮਾਨੇ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ’ਬਦਲਾਅ’ ਦੀ ਗੱਲ ਕਰਨ ਦਾ ਚਾਅ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਿਰਫ ਇਕ ਹੀ ਬਦਲਾਅ ਵੇਖਣ ਨੂੰ ਮਿਲਿਆ ਹੈ ਕਿ ਵਿਦੇਸ਼ਾਂ ਵਿਚਲਾ ਗੈਂਗਸਟਰ ਸਭਿਆਚਾਰ ਪੰਜਾਬ ਆ ਗਿਆ ਹੈ ਤੇ ਦਿਨ ਦਿਹਾੜੇ ਕਤਲ ਨਿੱਤ ਦਾ ਕੰਮ ਬਣ ਗਿਆ ਹੈ ਤੇ ਲਾਰੰਸ ਬਿਸ਼ਨੋਈ ਵਰਗੇ ਖ਼ਤਰਨਾਕ ਗੈਂਗਸਟਰ ਜੇਲ੍ਹਾਂ ਵਿਚੋਂ ਇੰਟਰਵਿਊ ਦੇ ਰਹੇ ਹਨ।

ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਮੀਡੀਆ ਦੀ ਆਵਾਜ਼ ਕੁਚਲੀ ਜਾ ਰਹੀ ਹੈ ਤੇ ਉਹਨਾਂ ਨੌਜਵਾਨ ਪੱਤਰਕਾਰ ਗਗਨ ਦੀ ਉਦਾਹਰਣ ਵੀ ਦਿੱਤੀ ਜਿਸਨੂੰ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਨੇ ਸੱਚ ਬੋਲਣ ਲਈ ਕੁੱਟਿਆ। ਉਹਨਾਂ ਕਿਹਾਕਿ ਆਪ ਵਿਧਾਇਕ ਆਪਣੇ ਆਪ ਵਿਚ ਕਾਨੂੰਨ ਬਣਦੇ ਜਾ ਰਹੇ ਹਨ ਤੇ ਉਹਨਾਂ ਮੰਗ ਕੀਤੀ ਕਿ ਆਪ ਦੇ ਵਿਧਾਇਕ ਅਮਲੋਕ ਸਿੰਘ ਵੱਲੋਂ ਚੰਡੀਗੜ੍ਹ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਤੇ ਗਾਲ੍ਹਾਂ ਕੱਢਣ ਲਈ ਉਸਦੇ ਖਿਲਾਫ ਕੇਸ ਦਰਜ ਕਰ ਕੇ ਉਸਨੂੰ ਗ੍ਰਿਫਤਾਰ ਕੀਤਾ ਜਾਵੇ।

Scroll to Top