Bikram Singh Majithia

ਮਾਣਹਾਨੀ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 05 ਅਕਤੂਬਰ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਖਿਲਾਫ਼ ਕੀਤੇ ਮਾਣਹਾਨੀ ਕੇਸ ਦੇ ‘ਚ ਅੱਜ ਬਿਕਰਮ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਣ ਲਈ ਪਹੁੰਚੇ |

ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ 24 ਅਕਤੂਬਰ ਨੂੰ ਸੁਣਵਾਈ ਕੀਤੀ ਜਾਵੇਗੀ | ਇਸ ਦੌਰਾਨ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਇਹ ਕੇਸ ‘ਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਕਈ ‘ਆਪ’ ਆਗੂ ਮੁਆਫ਼ੀ ਮੰਗ ਚੁੱਕੇ ਹਨ, ਪਰ  ਅਜੇ ਤੱਕ ਕੇਸ ਲੜ ਰਹੇ ਹਨ ਲੇਕਿਨ ਪਿਛਲੀ ਕਈ ਤਾਰੀਖ਼ਾਂ ਤੋਂ ਉਹ ਕੇਸ ਦੀ ਸੁਣਵਾਈ ‘ਤੇ ਨਹੀਂ ਪਹੁੰਚੇ | ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ‘ਚ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ |

Scroll to Top