Bikram Singh Majithia

ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ‘ਚ ਹੋਏ ਪੇਸ਼

ਅੰਮ੍ਰਿਤਸਰ 13 ਦਸੰਬਰ 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਅਦਾਲਤ ਵਿੱਚ ਪੇਸ਼ ਹੋਏ | ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਦੇ ਨਾਲ ਵਿਗੜ ਚੁੱਕੀ ਹੈ।

ਜਲੰਧਰ ਦੇ ਮਸਲੇ ‘ਤੇ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਲੋਕਾਂ ਨੂੰ ਰੋਟੀ ਕੱਪੜਾ ਅਤੇ ਮਕਾਨ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਇਸ ਦੇ ਉਲਟ ਚੱਲ ਕੇ ਗਰੀਬਾਂ ਦੇ ਘਰਾਂ ਦੀਆਂ ਛੱਤਾਂ ਖੋਹ ਕੇ ਉਨ੍ਹਾਂ ਨੂੰ ਬੇਸਹਾਰਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਪੁਲਿਸ ਦੇ ਥਾਣੇ ਅਤੇ ਚੌਂਕੀਆਂ ਹੀ ਸੁਰੱਖਿਅਤ ਨਹੀਂ ਹਨ ਤਾਂ ਫਿਰ ਪੰਜਾਬ ਦੇ ਵਿਚ ਆਮ ਲੋਕਾਂ ਦੀ ਕੀ ਸੁਰੱਖਿਆ ਹੈ। ਗੋਲਡੀ ਬਰਾੜ ਦੇ ਮੁੱਦੇ ‘ਤੇ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਜਿਸ ਦਿਨ ਭਗਵੰਤ ਮਾਨ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਉਸ ਦਿਨ ਡੀਜੀਪੀ ਸਾਹਿਬ ਤਾਂ ਕਿਧਰੇ ਗਾਇਬ ਹੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਹੁੰਦਾ ਤਾਂ ਪੰਜਾਬ ਦੀ ਪੁਲਿਸ ਆਪਣੀ ਪਿੱਠ ਜ਼ਰੂਰ ਥੱਪੜ ਦੀ ਪਰ ਉਹ ਵੀ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਪੂਰੀ ਤਰ੍ਹਾਂ ਦੇ ਨਾਲ ਗੁੰਮਰਾਹ ਕੀਤਾ ਜਾ ਰਿਹਾ ਹੈ।

Scroll to Top