July 5, 2024 2:12 am
Shiromani Akali DaL

ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ਼ ਦੌਰਾਨ ‘ਆਪ’ ਸਰਕਾਰ ‘ਤੇ ਕੀਤੇ ਤਿੱਖੇ ਹਮਲੇ

ਚੰਡੀਗੜ੍ਹ,16 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਪ੍ਰੈਸ ਕਾਨਫਰੰਸ਼ ਕਰਦਿਆਂ ਆਮ ਆਦਮੀ ਦੀ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ | ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਨੂੰ ਬੇਈਮਾਨਾਂ ਦੀ ਸਰਕਾਰ ਕਰਾਰ ਦਿੱਤਾ ਹੈ |

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਾਰਜਕਾਲ ਦੇ 10 ਮਹੀਨਿਆਂ ਵਿਚ ਪੰਜਾਬ ’ਚ ਵੱਡਾ ਘੁਟਾਲਾ ਹੋਇਆ ਹੈ । ਉਨ੍ਹਾਂ ਨੇ ਕਿਹਾ ਕਿ ਸੀ. ਬੀ. ਆਈ. ਜਾਂ ਸਿਟਿੰਗ ਜੱਜ ਇਨ੍ਹਾਂ ਘੁਟਾਲਿਆਂ ਦੀ ਜਾਂਚ ਕਰਨੀ ਚਾਹੀਦੀ ਹੈ । ਇਸਦੇ ਨਾਲ ਹੀ ਜ਼ੀਰਾ ਫ਼ੈਕਟਰੀ ਮਾਮਲੇ ‘ਤੇ ਉਨ੍ਹਾਂ ਨੇ ਕਿਹਾ ਕਿ ਪੈਸੇ ਲੈਣ ਵਾਲੇ ਕਿਵੇਂ ਫ਼ੈਕਟਰੀ ਬੰਦ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਾਈਨਿੰਗ ਪਾਲਿਸੀ ਕਿਉਂ ਨਹੀਂ ਬਣਾਉਣਾ ਚਾਹੁੰਦੀ। ਬਿਕਰਮ ਮਜੀਠੀਆ ਨੇ ਦੱਸਿਆ ਕਿ ਹਰ 3 ਮਹੀਨੇ ਵਿਚ ਸਰਕਾਰ ਨੇ 10 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ।