ਬਿਕਰਮ ਸਿੰਘ ਮਜੀਠੀਆ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

11 ਫਰਵਰੀ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ (Bikram Singh Majithia met Dera Beas chief Baba Gurinder Singh Dhillon) ਕੀਤੀ। ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ ਕਰਦਿਆਂ ਮਜੀਠੀਆ ਨੇ ਇਸਨੂੰ ਇੱਕ ਸਨਮਾਨ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਬਾਬਾ ਜੀ ਤੋਂ ਅਥਾਹ ਪਿਆਰ ਅਤੇ ਸਨੇਹ ਮਹਿਸੂਸ ਹੋਇਆ।

ਭਾਵੁਕ ਹੋ ਕੇ ਮਜੀਠੀਆ ਨੇ ਟਵੀਟ ਕੀਤਾ ਕਿ ਬਾਬਾ ਜੀ ਨੇ ਹਮੇਸ਼ਾ ਉਨ੍ਹਾਂ ਦੇ ਸੁੱਖ-ਦੁੱਖ ਦੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਕੋਲ ਬਾਬਾ ਜੀ ਪ੍ਰਤੀ ਧੰਨਵਾਦ ਪ੍ਰਗਟ ਕਰਨ ਲਈ ਕੋਈ ਸ਼ਬਦ ਨਹੀਂ ਹਨ। ਅੰਤ ਵਿੱਚ, ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਇਹ ਰਿਸ਼ਤਾ ਹਮੇਸ਼ਾ ਇਸੇ ਤਰ੍ਹਾਂ ਬਣਿਆ ਰਹੇ।

Read More: ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ

ਵਿਦੇਸ਼

Scroll to Top