Bikram Majithia

ਬਿਕਰਮ ਮਜੀਠੀਆ ਨੇ ਅਪਰੈਂਟਿਸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 28 ਸਤੰਬਰ 2022: ਪਟਿਆਲਾ ਬਿਜਲੀ ਬੋਰਡ (Patiala Electricity Board) ਦਫ਼ਤਰ ਦੇ ਬਾਹਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰਦੇ ਆ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦਾ ਧਰਨਾ ਲਗਾਤਾਰ ਜਾਰੀ ਹੈ | ਪਟਿਆਲਾ ਸੰਗਰੂਰ ਰੋਡ ‘ਤੇ ਪਿੰਡ ਭੇਡਪੁਰਾ ਦੇ ਨਜ਼ਦੀਕ ਹਾਈ ਵੋਲਟੇਜ ਵਾਲੇ ਵੱਡੇ ਖੰਭਿਆਂ ‘ਤੇ ਜਾ ਚੜ੍ਹੇ |

ਇਸ ਦੌਰਾਨ ਹਾਈ ਵੋਲਟੇਜ਼ ਟਾਵਰ ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਬੇਰੋਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ ਨਾਲ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਮੁਲਾਕਾਤ ਕੀਤੀ | ਇਸ ਮੁਲਾਕਾਤ ਦੌਰਾਨ ਲਈ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਦੇ ਆਗੂ ਨੇ ਆਪਣੀ ਹੱਡਬੀਤੀ ਬਿਕਰਮ ਮਜੀਠੀਆ ਨੂੰ ਸੁਣਾਈ | ਇਸਦੇ ਨਾਲ ਹੀ ਬਿਕਰਮ ਮਜੀਠੀਆ ਅਤੇ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ |

Scroll to Top