17 ਮਾਰਚ 2025: ਸ਼੍ਰੋਮਣੀ (shromni akali dal) ਅਕਾਲੀ ਦਲ (ਅਕਾਲੀ ਦਲ) ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (bikram singh majithia) ਸੋਮਵਾਰ ਨੂੰ 2021 ਦੇ ਡਰੱਗਜ਼ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਹੋਣਗੇ। ਉਸ ਨੂੰ ਪਟਿਆਲਾ ਪੁਲਿਸ ਲਾਈਨਜ਼ ਵਿਖੇ ਬੁਲਾਇਆ ਗਿਆ ਹੈ। ਛੇ ਦਿਨ ਪਹਿਲਾਂ ਰੋਪੜ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਨੇ ਉਨ੍ਹਾਂ ਨੂੰ ਸੀਆਰਪੀਸੀ ਦੀ ਧਾਰਾ 160 ਤਹਿਤ ਸੰਮਨ ਜਾਰੀ ਕੀਤਾ ਸੀ।
4 ਮਾਰਚ 2025 ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ (punjab sarkar) ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਜਿਸ ਵਿੱਚ ਪੰਜਾਬ ਸਰਕਾਰ ਤੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ SIT ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਾਫ਼ ਕਿਹਾ ਸੀ ਕਿ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। ਜੇਕਰ ਲੋੜ ਪਈ ਤਾਂ ਉਸ ਨੂੰ 18 ਮਾਰਚ ਨੂੰ ਵੀ ਪੇਸ਼ ਹੋਣਾ ਪਵੇਗਾ।
Read More: Drug Racket Case: ਵਿਸ਼ੇਸ਼ ਜਾਂਚ ਟੀਮ ਨੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਮੁੜ ਕੀਤਾ ਤਲਬ