ਚੰਡੀਗੜ੍ਹ 22 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਮੋਹਾਲੀ ਅਦਾਲਤ (Mohali court) ਵਿੱਚ ਪੇਸ਼ ਹੋਣਗੇ। ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੁਝ ਸ਼ਰਤਾਂ ‘ਤੇ ਜ਼ਮਾਨਤ ਮਿਲੀ ਸੀ । ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅੱਜ ਮਜੀਠੀਆ ਦੀ ਪਹਿਲੀ ਪੇਸ਼ੀ ਹੈ। ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਸੀ ।