Site icon TheUnmute.com

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਦਿੱਤੀ ਮੁਆਫ਼ੀ ਵਿਰੁੱਧ ਦਾਇਰ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

train accidents

ਚੰਡੀਗ੍ਹੜ, 12 ਅਕਤੂਬਰ 2023: ਸੁਪਰੀਮ ਕੋਰਟ ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano) ਨਾਲ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਤਲ ਮਾਮਲੇ ‘ਚ 11 ਦੋਸ਼ੀਆਂ ਨੂੰ ਦਿੱਤੀ ਗਈ ਮੁਆਫ਼ੀ ਵਿਰੁੱਧ ਦਾਇਰ ਪਟੀਸ਼ਨਾਂ ਦੇ ਬੈਚ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਜਿਕਰਯੋਗ ਹੈ ਕਿ ਦੋਸ਼ੀਆਂ ਨੂੰ ਮਿਲੀ ਛੋਟ ਵਿਰੁੱਧ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕੇਂਦਰ, ਗੁਜਰਾਤ ਨੂੰ ਬਿਲਕਿਸ ਬਾਨੋ (Bilkis Bano) ਕੇਸ ਦੇ ਦੋਸ਼ੀਆਂ ਦੀ ਸਜ਼ਾ ਮੁਆਫੀ ਨਾਲ ਸਬੰਧਤ ਅਸਲ ਰਿਕਾਰਡ 16 ਅਕਤੂਬਰ ਤੱਕ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ । ਇਸ ਮਾਮਲੇ ਵਿੱਚ ਅਦਾਲਤ ਨੇ 11 ਦਿਨਾਂ ਤੱਕ ਕੇਂਦਰ ਸਰਕਾਰ, ਪਟੀਸ਼ਨਕਰਤਾ, ਗੁਜਰਾਤ ਸਰਕਾਰ ਅਤੇ ਬਿਲਕਿਸ ਬਾਨੋ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ।

Exit mobile version