July 7, 2024 5:29 pm

ਬਿਲਕਿਸ ਬਾਨੋ ਕੇਸ: ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ ਸੁਪਰੀਮ ਕੋਰਟ 29 ਨਵੰਬਰ ਨੂੰ ਕਰੇਗੀ ਸੁਣਵਾਈ

ਚੰਡੀਗੜ੍ਹ 18 ਅਕਤੂਬਰ 2022: ਸੁਪਰੀਮ ਕੋਰਟ (Supreme Court) ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano) ਸਮੂਹਿਕ ਬਲਾਤਕਾਰ ਮਾਮਲੇ ਦੀ ਸੁਣਵਾਈ ਲਈ 29 ਨਵੰਬਰ ਨੂੰ ਸੂਚੀਬੱਧ ਕੀਤਾ ਹੈ। ਦੱਸ ਦਈਏ ਕਿ ਇਸ ਪਟੀਸ਼ਨ ‘ਚ ਗੁਜਰਾਤ ਸਰਕਾਰ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ‘ਚ ਕਤਲ ਅਤੇ ਬਲਾਤਕਾਰ ਦੇ 11 ਦੋਸ਼ੀਆਂ ਨੂੰ ਰਿਹਾਅ ਕੀਤਾ ਗਿਆ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਦੀ ਨਿਗਰਾਨੀ ‘ਚ ਹੋਈ ਸੀ, ਇਸ ਲਈ ਗੁਜਰਾਤ ਸਰਕਾਰ ਦੋਸ਼ੀਆਂ ਨੂੰ ਰਾਹਤ ਦੇਣ ਦਾ ਇਕਤਰਫਾ ਫੈਸਲਾ ਨਹੀਂ ਲੈ ਸਕਦੀ।

ਬੈਂਚ ਨੇ ਸੁਣਵਾਈ ਦੌਰਾਨ ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਸੀਟੀ ਰਵੀਕੁਮਾਰ ਦੀ ਬੈਂਚ ਨੇ ਨਿਰਦੇਸ਼ ਦਿੱਤਾ ਕਿ ਗੁਜਰਾਤ ਸਰਕਾਰ ਵੱਲੋਂ ਦਾਇਰ ਜਵਾਬ ਸਾਰੀਆਂ ਧਿਰਾਂ ਨੂੰ ਉਪਲਬਧ ਕਰਵਾਇਆ ਜਾਵੇ। ਪਟੀਸ਼ਨਕਰਤਾਵਾਂ ਨੂੰ ਗੁਜਰਾਤ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ‘ਤੇ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੱਤਾ ਗਿਆ ਹੈ। ਬੈਂਚ ਨੇ ਕਿਹਾ ਕਿ ਗੁਜਰਾਤ ਸਰਕਾਰ ਨੇ ਕਾਊਂਟਰ ਦਾਇਰ ਕੀਤਾ ਹੈ। ਸਾਰੇ ਵਕੀਲਾਂ ਨੂੰ ਕਾਊਂਟਰ ਐਫੀਡੇਵਿਟ ਉਪਲਬਧ ਕਰਵਾਇਆ ਜਾਵੇ।