Harpal Singh Cheema

‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 17 ਅਗਸਤ 2024: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੇਰਾ ਬਿੱਲ ਐਪ ‘ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ। ਉਨ੍ਹਾਂ ਕਿਹਾ ‘ਬਿੱਲ ਲਿਆਓ ਇਨਾਮ ਪਾਓ’ (Bill Liao Inam Pao) ਆਮ ਲੋਕਾਂ ‘ਚ ਪ੍ਰਚਲਿਤ ਹੋਈ ਹੈ |

ਵਿੱਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਨਾਲ ਕਰ ਪਾਲਣਾ ‘ਚ ਵੀ ਵਾਧਾ ਹੋਇਆ ਹੈ | ਇਸ ਤਹਿਤ ਬਿੱਲ ਜਾਰੀ ਕਰਨ ‘ਚ ਬੇਨਿਯਮੀਆਂ ਲਈ ਦੋਸ਼ੀ ਪਾਏ ਜਾਣ ਵਾਲਿਆਂ ਵਿਅਕਤੀਆਂ ਨੂੰ 7,92,72,741 ਰੁਪਏ ਦੇ ਜੁਰਮਾਨੇ ਕੀਤੇ ਹਨ। ਜਿਨ੍ਹਾਂ ‘ਚੋਂ ਹੁਣ ਤੱਕ 6,16,98,869 ਰੁਪਏ ਦੇ ਜੁਰਮਾਨੇ ਵਸੂਲੀ ਕੀਤੇ ਹਨ | ਇਸਦੇ ਨਾਲ ਹੀ ਪਹਿਲਾਂ ਹੀ ਕੁੱਲ 2601 ਜੇਤੂਆਂ ‘ਚੋਂ 1892 ਜੇਤੂਆਂ ਨੂੰ 1,10,22,885 ਰੁਪਏ ਦੇ ਇਨਾਮ ਵੰਡੇ ਸਨ | ਬਾਕੀ ਬਚੇ 709 ਜੇਤੂਆਂ ਨੂੰ 41,39,450 ਰੁਪਏ ਦੇ ਇਨਾਮ ਛੇਤੀ ਦਿੱਤੇ ਜਾਣਗੇ, ਜਿਸ ਦੀ ਪ੍ਰਕਿਰਿਆ ਜਾਰੀ ਹੈ |

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਬਿੱਲ ਲਿਆਓ ਇਨਾਮ ਪਾਓ” ਸਕੀਮ ਟੈਕਸ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਖਰੀਦਦਾਰੀ ਲਈ ਬਿੱਲ ਦੀ ਮੰਗ ਕਰਨ ਲਈ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ |

Scroll to Top