Bill Liayo Inam Pao

Bill Liayo Inam Pao: ਪੰਜਾਬ ਸਰਕਾਰ ਵੱਲੋਂ ਗਲਤ ਬਿੱਲਾਂ ਵਿਰੁੱਧ 8 ਕਰੋੜ ਰੁਪਏ ਤੋਂ ਵੱਧ ਜ਼ੁਰਮਾਨਾ

ਚੰਡੀਗੜ੍ਹ, 16 ਦਸੰਬਰ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ “ਬਿੱਲ ਲਿਆਓ ਇਨਾਮ ਪਾਓ” ਸਕੀਮ (Bill Liayo Inam Pao scheme) ਤਹਿਤ ਆਪਣੇ ਖਰੀਦ ਬਿੱਲ ‘ਮੇਰਾ ਬਿੱਲ’ ਐਪ ‘ਤੇ ਅਪਲੋਡ ਕਰਨ ਵਾਲਿਆਂ ਨੂੰ ਦਸੰਬਰ 2024 ਤੱਕ 3,592 ਜੇਤੂਆਂ ਨੂੰ 2,11,42,495 ਰੁਪਏ ਦੇ ਇਨਾਮ ਦਿੱਤੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਤੰਬਰ 2023 ‘ਚ ਸ਼ੁਰੂ ਕੀਤੀ ਸੀ | ਇਸ ਵਿਲੱਖਣ ਸਕੀਮ, ਜਿਸਦਾ ਉਦੇਸ਼ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨਾ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਇਨਾਮ ਦੇਣਾ ਹੈ | ਉਨ੍ਹਾਂ ਕਿਹਾ ਕਿ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਖਪਤਕਾਰਾਂ ਦੇ 1,27,509 ਬਿੱਲਾਂ ਨੂੰ ਅਪਲੋਡ ਕਰਨ ਲਈ ਸਫਲਤਾਪੂਰਵਕ ਪ੍ਰੇਰਿਤ ਕੀਤਾ ਹੈ | ਉਨ੍ਹਾਂ ਦੱਸਿਆ ਕਿ 2,752 ਜੇਤੂਆਂ ਨੂੰ 1,59,93,965 ਰੁਪਏ ਦੇ ਇਨਾਮ ਵੰਡੇ ਗਏ ਹਨ ਜਦਕਿ ਨਵੰਬਰ 2024 ਲਈ 247 ਜੇਤੂਆਂ ਨੂੰ 15,02,010 ਰੁਪਏ ਦੇ ਇਨਾਮਾਂ ਦਾ ਐਲਾਨ ਕੀਤਾ ਹੈ।

ਵਿੱਤ ਮੰਤਰੀ ਚੀਮਾ ਨੇ ਟੈਕਸ ਚੋਰੀ ਨੂੰ ਰੋਕਣ ਅਤੇ ਸੂਬੇ ਦੇ ਮਾਲੀਏ ‘ਚ ਵਾਧਾ ਕਰਨ ‘ਚ ਇਸ ਸਕੀਮ ਦੇ ਮਹੱਤਵਪੂਰਨ ਪ੍ਰਭਾਵਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ (Bill Liayo Inam Pao scheme) ਨੇ ਨਾ ਸਿਰਫ ਖਪਤਕਾਰਾਂ ਨੂੰ ਟੈਕਸ ਪ੍ਰਣਾਲੀ ‘ਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ ਬਲਕਿ ਬੇਨਿਯਮੀਆਂ ਦੀ ਪਛਾਣ ਕਰਨ ਅਤੇ ਜੁਰਮਾਨੇ ਲਗਾਉਣ ‘ਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗਲਤ ਪਾਏ 749 ਬਿੱਲਾਂ ‘ਤੇ 8,21,87,862 ਰੁਪਏ ਦਾ ਜੁਰਮਾਨਾ ਲਗਾਇਆ ਹੈ, ਜੋ ਕਿ ਟੈਕਸ ਦੀ ਪਾਲਣਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਲੀਆ ਵਧਾਉਣ ਅਤੇ ਜਨਤਕ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਪ੍ਰਗਤੀਸ਼ੀਲ ਪਹਿਲਕਦਮੀਆਂ ਨੂੰ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਕਾਰਜਸ਼ੀਲ ਪਹੁੰਚ ਅਤੇ ਨਾਗਰਿਕਾਂ ਦੀ ਭਲਾਈ ਲਈ ਇਸਦੀ ਅਟੁੱਟ ਵਚਨਬੱਧਤਾ ਦੀ ਇੱਕ ਚਮਕਦਾਰ ਉਦਾਹਰਣ ਹੈ।

ਸਰਕਾਰ ਮੁਤਾਬਕ ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ ਸਮੇਤ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਅਤੇ ਖਰੀਦ ਨਾਲ ਸਬੰਧਤ ਬਿੱਲ, ਕੱਚੇ ਤੇਲ, ਪੈਟਰੋਲ, ਡੀਜ਼ਲ, ਬਿਜ਼ਨਸ-ਟੂ-ਬਿਜ਼ਨਸ (ਬੀ2ਬੀ) ਲੈਣ-ਦੇਣ ਦੇ ਬਿੱਲਾਂ ਨੂੰ ਇਸ ਸਕੀਮ ਤੋਂ ਬਾਹਰ ਰੱਖਿਆ ਗਿਆ ਹੈ।

Read More: CM ਭਗਵੰਤ ਮਾਨ ਵੱਲੋਂ ITI ਬੁਢਲਾਡਾ ਦੀ ਹਾਲਤ ਸੁਧਾਰਨ ਲਈ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ

Scroll to Top