July 7, 2024 6:02 pm
Rajya Sabha

ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਬਿੱਲ ਰਾਜ ਸਭਾ ‘ਚ ਪਾਸ

ਚੰਡੀਗੜ੍ਹ,12 ਦਸੰਬਰ 2023: ਰਾਜ ਸਭਾ (Rajya Sabha) ਨੇ ਮੰਗਲਵਾਰ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਸ਼ਰਤਾਂ ਅਤੇ ਦਫਤਰ ਦੀ ਮਿਆਦ) ਬਿੱਲ 2023 ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਹੈ । ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਪੇਸ਼ ਕੀਤਾ ਅਤੇ ਚਰਚਾ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਅਗਸਤ 2023 ਵਿੱਚ ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਕਮਿਸ਼ਨਰਾਂ ਦੀ ਨਿਯੁਕਤੀ ਲਈ ਮੂਲ ਕਾਨੂੰਨ ਵਿੱਚ ਕੋਈ ਵਿਵਸਥਾ ਨਹੀਂ ਸੀ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਰਕਾਰ ਨੂੰ ਇਸ ਸਬੰਧੀ ਕਾਨੂੰਨ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸੇ ਆਧਾਰ ‘ਤੇ ਇਹ ਬਿੱਲ ਲਿਆਂਦਾ ਗਿਆ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਨਾਲ ਚੋਣਾਂ ਦੀ ਨਿਰਪੱਖਤਾ ਪ੍ਰਭਾਵਿਤ ਹੋ ਸਕਦੀ ਹੈ।

ਇਸ ਦੌਰਾਨ ਵਿਰੋਧੀ ਮੈਂਬਰਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਵਾਕਆਊਟ ਕੀਤਾ । ਬਿੱਲ ਨੂੰ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੇ ਜਵਾਬ ਤੋਂ ਬਾਅਦ ਪਾਸ ਕੀਤਾ ਗਿਆ ਸੀ, ਜਿਨ੍ਹਾਂ ਨੇ ਕਿਹਾ ਸੀ ਕਿ ਚੋਣ ਕਮਿਸ਼ਨ “ਸੁਤੰਤਰਤਾ ਨਾਲ ਕੰਮ ਕਰਨਾ” ਜਾਰੀ ਰੱਖੇਗਾ ਅਤੇ ਇਹ ਬਿੱਲ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਲਿਆਂਦਾ ਗਿਆ ।