Amaravati capital

ਅਮਰਾਵਤੀ ਨੂੰ ਆਂਧਰਾ ਪ੍ਰਦੇਸ਼ ਦੀ ਸਥਾਈ ਰਾਜਧਾਨੀ ਬਣਾਉਣ ਵਾਲਾ ਬਿੱਲ ਪਾਸ

ਆਂਧਰਾ ਪ੍ਰਦੇਸ਼,01 ਅਪ੍ਰੈਲ 2026: ਲੋਕ ਸਭਾ ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਪੁਨਰਗਠਨ (ਸੋਧ) ਬਿੱਲ, 2026 ਨੂੰ ਪਾਸ ਕਰ ਦਿੱਤਾ। ਇਹ ਬਿੱਲ ਅਮਰਾਵਤੀ ਨੂੰ ਆਂਧਰਾ ਪ੍ਰਦੇਸ਼ ਦੀ ਇਕਲੌਤੀ ਅਤੇ ਸਥਾਈ ਰਾਜਧਾਨੀ ਵਜੋਂ ਕਾਨੂੰਨੀ ਦਰਜਾ ਦੇਵੇਗਾ। ਇਹ ਬਿੱਲ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਦੁਆਰਾ ਪੇਸ਼ ਕੀਤਾ ਗਿਆ ਸੀ। ਬਿੱਲ ‘ਤੇ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਬਹਿਸ ਹੋਈ, ਜਿਸ ਤੋਂ ਬਾਅਦ ਇਸਨੂੰ ਧੁਨੀ ਵੋਟ ਨਾਲ ਮਨਜ਼ੂਰੀ ਦੇ ਦਿੱਤੀ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਜਿਵੇਂ ਹੀ ਕਾਰਵਾਈ ਸ਼ੁਰੂ ਹੋਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵਿਦੇਸ਼ੀ ਯੋਗਦਾਨ (ਸੋਧ) ਬਿੱਲ ‘ਤੇ ਹੰਗਾਮਾ ਕੀਤਾ। ਉਨ੍ਹਾਂ ਨੇ ਐਫਸੀਆਰਏ ਬਿੱਲ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ, ਪਰ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਸੀਟਾਂ ‘ਤੇ ਖੜ੍ਹੇ ਰਹੇ ਅਤੇ ਵਿਰੋਧ ਪ੍ਰਦਰਸ਼ਨ ਕਰਦੇ ਰਹੇ।

ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਅੱਜ ਲੋਕ ਸਭਾ ‘ਚ ਐਫਸੀਆਰਏ ਬਿੱਲ ‘ਤੇ ਬਹਿਸ ਨਹੀਂ ਹੋਵੇਗੀ। ਇਹ ਬਿੱਲ ਵਿਦੇਸ਼ੀ ਯੋਗਦਾਨ (ਨਿਯਮ) ਐਕਟ ‘ਚ ਸੋਧ ਕਰਦਾ ਹੈ, ਜੋ ਕਿ 25 ਮਾਰਚ ਨੂੰ ਲੋਕ ਸਭਾ ‘ਚ ਪੇਸ਼ ਕੀਤਾ ਗਿਆ ਸੀ।

ਲੋਕ ਸਭਾ ਨੇ ਆਂਧਰਾ ਪ੍ਰਦੇਸ਼ ਪੁਨਰਗਠਨ (ਸੋਧ) ਬਿੱਲ, 2026 ਨੂੰ ਧੁਨੀ ਵੋਟ ਨਾਲ ਪਾਸ ਕਰ ਦਿੱਤਾ। ਇਹ ਬਿੱਲ ਅਮਰਾਵਤੀ ਨੂੰ ਸੂਬੇ ਦੀ ਇਕਲੌਤੀ ਅਤੇ ਸਥਾਈ ਰਾਜਧਾਨੀ ਵਜੋਂ ਮਾਨਤਾ ਦੇਵੇਗਾ। ਬਿੱਲ ਨੂੰ ਜ਼ਿਆਦਾਤਰ ਪਾਰਟੀਆਂ ਦਾ ਸਮਰਥਨ ਮਿਲਿਆ, ਪਰ ਵਾਈਐਸਆਰ ਕਾਂਗਰਸ ਪਾਰਟੀ ਨੇ ਵਿਰੋਧ ‘ਚ ਵਾਕਆਊਟ ਕੀਤਾ, ਇਹ ਦਲੀਲ ਦਿੰਦੇ ਹੋਏ ਕਿ ਇਸ ਨੇ ਅਮਰਾਵਤੀ ਨੂੰ ਰਾਜਧਾਨੀ ਵਜੋਂ ਵਿਕਸਤ ਕਰਨ ਲਈ ਆਪਣੀ ਜ਼ਮੀਨ ਦੇਣ ਵਾਲੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਸਮਾਂ-ਸੀਮਾ ਨਿਰਧਾਰਤ ਨਹੀਂ ਕੀਤੀ।

Read More: ਅਸਾਮ ‘ਚ ਘੁਸਪੈਠੀਆਂ ਦੇ ਕਬਜ਼ੇ ਹੇਠ ਜ਼ਮੀਨ ਛੁਡਾਈ ਜਾਵੇਗੀ: PM ਮੋਦੀ

ਵਿਦੇਸ਼

Scroll to Top