July 6, 2024 6:36 pm
Partap Singh Bajwa

ਪੰਜਾਬ ਵਿਧਾਨ ਸਭਾ ‘ਚ ਸਰਬ ਸੰਮਤੀ ਨਾਲ ਪਾਸ ਹੋਏ ਬਿੱਲ ਅਜੇ ਵੀ ਲੰਬਿਤ ਪਏ ਹਨ: ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੀ ਕਾਰਵਾਈ ਪੰਜਾਬ ਵਿਧਾਨ ਸਭਾ ਵਿੱਚ ਮਰਹੂਮ ਸੀਨੀਅਰ ਸਿਆਸਤਦਾਨਾਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਸ਼ੁਰੂ ਹੋਈ | ਇਜਲਾਸ ਦੇ ਮੁੜ ਸ਼ੁਰੂ ਹੋਣ ‘ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਇਜਲਾਸ ਦੀ ਵੈਧਤਾ ‘ਤੇ ਸਵਾਲ ਚੁੱਕੇ ਹਨ।

ਪ੍ਰਸ਼ਨ ਕਾਲ ਦੌਰਾਨ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ਦੇ ਰਾਜਪਾਲ ਨਾਲ ਸਰਕਾਰ ਦੇ ਤਕਰਾਰ ਦਾ ਮੁੱਦਾ ਵਿਧਾਨ ਸਭਾ ਵਿਚ ਚੁੱਕਿਆ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਬ ਸੰਮਤੀ ਨਾਲ ਪਾਸ ਹੋਏ ਬਿੱਲ ਅਜੇ ਵੀ ਲੰਬਿਤ ਪਏ ਹੋਏ ਹਨ। ਬਾਜਵਾ ਨੇ ਪੰਜਾਬ ਦੇ ਰਾਜਪਾਲ ਵੱਲੋਂ ਇਜਲਾਸ ਨੂੰ ਗੈਰ ਕਾਨੂੰਨੀ ਦੱਸਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਇਸ ਸੰਬੰਧੀ ਕੱਲ੍ਹ ਇਕ ਚਿੱਠੀ ਵੀ ਲਿਖੀ ਸੀ। ਇਸ ਦਾ ਜਵਾਬ ਦਿੰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੇਰੇ ਕੋਲ ਗਵਰਨਰ ਦਫ਼ਤਰ ਵੱਲੋਂ ਕੋਈ ਸੰਦੇਸ਼ ਨਹੀਂ ਆਇਆ। ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਆ ਕੇ ਕਾਂਗਰਸ ਦੇ ਵਿਧਾਇਕਾਂ ਨੇ ਹੰਗਾਮਾ ਕੀਤਾ ।