July 5, 2024 12:55 am
Shaheed Bhagat Singh

ਪਟਿਆਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ, ਸਿਹਤ ਮੰਤਰੀ ਵਲੋਂ ਸ਼ਹੀਦਾਂ ਦੇ ਦੱਸੇ ਮਾਰਗ ‘ਤੇ ਚੱਲਣ ਦੀ ਅਪੀਲ

ਪਟਿਆਲਾ 28 ਸਤੰਬਰ 2022: ਅੱਜ ਪੂਰੇ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਜੀ ਦਾ 115 ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿੱਚ ਵੀ ਵੱਖ ਵੱਖ ਥਾਵਾਂ ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਜਾ ਰਿਹਾ ਹੈ |

ਇਸ ਦੇ ਚੱਲਦਿਆਂ ਪਟਿਆਲਾ ਦੇ ਘਲੋੜੀ ਗੇਟ ਵਿਖੇ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਬੁੱਤ ਤੇ ਵੀ ਅੱਜ ਉਨ੍ਹਾਂ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੰਜਾਬ ਦੇ ਸਿਹਤ ਅਤੇ ਲੋਕ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਸ਼ਹੀਦ ਭਗਤ ਸਿੰਘ ਜੀ ਦੇ ਦੱਸੇ ਹੋਏ ਮਾਰਗ ਦਰਸ਼ਨ ਤੇ ਚੱਲਣ ਦੀ ਅਪੀਲ ਕੀਤੀ |

Shaheed Bhagat Singh

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਖਟਕੜ ਕਲਾਂ ਵਿਖੇ ਚੁੱਕੀ ਸੀ ਅਤੇ ਪੰਜਾਬ ਸਰਕਾਰ ਇਨ੍ਹਾਂ ਸ਼ਹੀਦਾਂ ਤੇ ਹਮੇਸ਼ਾਂ ਮਾਣ ਅਤੇ ਫ਼ਖ਼ਰ ਮਹਿਸੂਸ ਕਰੇਗੀ | ਉਥੇ ਹੀ ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਨੌਜਵਾਨਾਂ ਵੱਲੋਂ ਸ਼ਹੀਦਾਂ ਦੇ ਨਾਂ ਤੇ ਬਹੁਤ ਕਲੱਬ ਬਣਾਏ ਜਾ ਰਹੇ ਹਨ, ਪਰ ਇਨ੍ਹਾਂ ਸ਼ਹੀਦਾਂ ਦੇ ਦੱਸੇ ਹੋਏ ਮਾਰਗ ਤੇ ਕੋਈ ਵੀ ਕਲੱਬ ਨਹੀਂ ਚੱਲ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦਾਂ ਦੇ ਨਾਂ ਤੇ ਕਲੱਬ ਬਣਾਉਣੇ ਹਨ, ਤਾਂ ਫਿਰ ਉਨ੍ਹਾਂ ਲਈ ਕੁਝ ਕਰਨ ਦਾ ਜਜ਼ਬਾ ਵੀ ਰੱਖਣਾ ਚਾਹੀਦਾ ਹੈ |