Site icon TheUnmute.com

ਭਾਜਪਾ ਹਮੇਸ਼ਾ ਆਪਣੇ ਆਪ ਨੂੰ ਉੱਚਾ ਦਰਸਾਉਣ ਦੀ ਕੋਸ਼ਿਸ਼ ਕਰਦੀ ਹੈ : ਰਾਹੁਲ ਗਾਂਧੀ

ਭਾਜਪਾ

ਚੰਡੀਗੜ੍ਹ 21 ਫਵਰੀ 2022: ਅੱਜ ਮਣੀਪੁਰ ਦੀ ਰਾਜਧਾਨੀ ਇੰਫਾਲ ‘ਚ 28 ਫਰਵਰੀ ਨੂੰ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ ਮੱਦੇਨਜਰ ਕਾਂਗਰਸ ਨੇਤਾ ਰਾਹੁਲ ਗਾਂਧੀ ਪ੍ਰਚਾਰ ਕਰਨ ਲਈ ਪਹੁੰਚੇ। ਇੰਫਾਲ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਫਿਰ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਜਪਾ ‘ਤੇ ਤਿੱਖੇ ਨਿਸ਼ਾਨੇ ਸਾਧੇ । ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਅਤੇ ਆਰਐਸਐਸ ਹਮੇਸ਼ਾ ਆਪਣੇ ਆਪ ਨੂੰ ਉੱਚਾ ਦਰਸਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਮਹਿਸੂਸ ਕਰਦੇ ਹਨ ਕਿ ਦ੍ਰਿਸ਼ਟੀ, ਵਿਚਾਰਧਾਰਾ, ਵਿਚਾਰ ਅਤੇ ਭਾਸ਼ਾ ਹੈ ਜੋ ਬਾਕੀ ਸਾਰੇ ਵਿਚਾਰਾਂ, ਭਾਸ਼ਾਵਾਂ ਅਤੇ ਵਿਚਾਰਧਾਰਾਵਾਂ ਨਾਲੋਂ ਉੱਤਮ ਹੈ।

ਰਾਹੁਲ ਨੇ ਕਿਹਾ ਕਿ ਜਦੋਂ ਭਾਜਪਾ ਅਤੇ ਆਰਐਸਐਸ ਮਨੀਪੁਰ ਆਉਂਦੇ ਹਨ ਤਾਂ ਉਹ ਆਪਣੇ ਆਪ ਨੂੰ ਸਭ ਤੋਂ ਉੱਪਰ ਸਮਝਦੇ ਹਨ। ਉਨ੍ਹਾਂ ਦਾ ਨਿਮਰਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੈਂ ਉੱਤਮਤਾ ਦੀ ਭਾਵਨਾ ਨਾਲ ਨਹੀਂ ਸਗੋਂ ਨਿਮਰਤਾ ਦੀ ਭਾਵਨਾ ਨਾਲ ਆਇਆ ਹਾਂ ਕਿਉਂਕਿ ਮੈਂ ਸਮਝਦਾ ਹਾਂ ਕਿ ਤੁਹਾਡੇ ਕੋਲ ਦੇਣ ਲਈ ਬਹੁਤ ਕੁਝ ਹੈ, ਮੈਂ ਤੁਹਾਡੇ ਤੋਂ ਵਿਭਿੰਨ ਕਬੀਲਿਆਂ, ਵਾਦੀਆਂ, ਪਹਾੜੀਆਂ ਨਾਲ ਜੁੜੀਆਂ ਬਹੁਤ ਸਾਰੀਆਂ ਚੀਜ਼ਾਂ ਸਿੱਖ ਸਕਦਾ ਹਾਂ।

Exit mobile version