ਭਾਜਪਾ ਅਤੇ ਕਾਂਗਰਸ ਨੇ ਗੁਪਤ ਗਠਜੋੜ ਬਣਾ ਕੇ ਲੜੀ ਮੇਅਰ ਦੀ ਚੋਣ : ਰਾਘਵ ਚੱਢਾ

Raghav Chadha told a press conference

ਚੰਡੀਗੜ੍ਹ 8 ਜਨਵਰੀ 2022: ਚੰਡੀਗੜ੍ਹ (Chandigarh) ਨਗਰ ਨਿਗਮ ਚੋਣਾਂ ਜਿੱਤ ਕੇ ਭਾਜਪਾ ਨੇ ਇੱਕ ਵਾਰ ਫਿਰ ਮੇਅਰ ਦੇ ਅਹੁਦੇ ‘ਤੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ‘ਤੇ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadha) ਦਾ ਬਿਆਨ ਸਾਹਮਣੇ ਆਇਆ ਹੈ। ਮੇਅਰ ਦੀ ਚੋਣ ਤੋਂ ਬਾਅਦ ਰਾਘਵ ਚੱਢਾ (Raghav Chadha)ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਮੇਅਰ ਦੀ ਚੋਣ ਤੋਂ ਇੱਕ ਗੱਲ ਸਪੱਸ਼ਟ ਹੋ ਗਈ ਹੈ ਕਿ ਭਾਜਪਾ ਅਤੇ ਕਾਂਗਰਸ ਨੇ ਗੁਪਤ ਗਠਜੋੜ ਬਣਾ ਕੇ ਇਸ ਮੇਅਰ ਦੀ ਚੋਣ ਲੜੀ ਹੈ। ਦੋਵਾਂ ਪਾਰਟੀਆਂ ਨੇ ਲੁਕਵਾਂ ਗਠਜੋੜ ਬਣਾ ਕੇ ਚੰਡੀਗੜ੍ਹ ਵਿੱਚ ਆਪਣੇ ਗਠਜੋੜ ਦਾ ਮੇਅਰ ਬਣਾ ਲਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।