July 4, 2024 11:07 pm
BJP

ਭਾਜਪਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਇੰਚਾਰਜ ਤੇ ਸਹਿ ਇੰਚਾਰਜ ਦੀ ਕੀਤੀ ਨਿਯੁਕਤੀ

ਚੰਡੀਗੜ੍ਹ, 11 ਫਰਵਰੀ 2023: ਭਾਰਤੀ ਜਨਤਾ ਪਾਰਟੀ (BJP) ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ | ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਲੰਧਰ ਪੂਰੀ ਤਰ੍ਹਾਂ ਤਿਆਰ ਹੈ।

ਲੋਕ ਸਭਾ ਜ਼ਿਮਨੀ ਚੋਣ ਲਈ ਅਤੇ ਭਾਜਪਾ (BJP) ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਚੋਣ ਦੀ ਨਿਗਰਾਨੀ ਅਤੇ ਤਿਆਰੀਆਂ ਲਈ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਹਲਕਾ ਇੰਚਾਰਜ, ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।