ਚੰਡੀਗੜ੍ਹ,18 ਜੁਲਾਈ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀਆਂ ਕੀਤੀਆਂ ਹਨ, ਜਿਸਦਾ ਉਦੇਸ਼ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨਾ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਇਨ੍ਹਾਂ ਨਿਯੁਕਤੀਆਂ ਬਾਰੇ ਜਾਣਕਰੀ ਦਿੱਤੀ ਹੈ|
ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਬੂਥ ਪੱਧਰ ਤੋਂ ਲੈ ਕੇ ਹਰ ਖੇਤਰ ਤੱਕ ਪਾਰਟੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ‘ਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ।

Read more: ਮੇਰਾ ਸੰਘਰਸ਼ ਭਰਿਆ ਜੀਵਨ ਚੰਡੀਗੜ੍ਹ ‘ਚ ਬੀਤਿਆ, ਇਹ ਮੇਰੀ ਕਰਮ ਭੂਮੀ: CJI ਸੂਰਿਆ ਕਾਂਤ




