ਚੰਡੀਗੜ੍ਹ, 10 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਆਪਣੇ-ਆਪਣੇ ਹਲਕੇ ‘ਚ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰ ਰਹੇ ਹਨ | ਇਸੇ ਤਹਿਤ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਬਾਅਦ ਦੁਪਹਿਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਇਸ ਤੋਂ ਪਹਿਲਾਂ ਰਵਨੀਤ ਬਿੱਟੂ (Ravneet Singh Bittu) ਵਲੋਂ ਭਾਰਤ ਨਗਰ ਚੌਂਕ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਇਕ ਪੈਦਲ ਮਾਰਚ ਵੀ ਕੀਤਾ ਗਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਲੋਕ ਸ਼ਾਮਲ ਹੋਏ। ਜਿਕਰਯੋਗ ਹੈ ਕਿ ਪੰਜਾਬ ‘ਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣਗੀਆਂ ਅਤੇ 4 ਜੂਨ ਨੂੰ ਨਤੀਜੇ ਆਉਣਗੇ |