ਚੰਡੀਗੜ੍ਹ, 14 ਮਈ 2024: ਭਾਜਪਾ ਉਮੀਦਵਾਰ ਅਤੇ ਅਦਾਕਾਰਾ ਕੰਗਨਾ ਰਣੌਤ (Kangana Ranaut) ਨੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਮੰਡੀ ਦੇ ਪਡਲ ਮੈਦਾਨ ਤੋਂ ਸੇਰੀ ਮੰਚ ਤੱਕ ਰੋਡ ਸ਼ੋਅ ਕੱਢਿਆ। ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਮੌਜੂਦ ਸਨ।
12:15 ‘ਤੇ ਕੰਗਨਾ (Kangana Ranaut) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਦੁਬਾਰਾ ਸਟੇਜ ‘ਤੇ ਪਹੁੰਚੀ। ਕੰਗਨਾ ਨੇ ਸੀਰੀ ਮੰਚ ‘ਤੇ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕੰਗਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ।