ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ, ਛੱਡਣਾ ਪਿਆ ਰੋਡ ਸ਼ੋਅ

Manjit Singh Manna

ਖਡੂਰ ਸਾਹਿਬ, 20 ਅਪ੍ਰੈਲ 2024: ਸਥਾਨਕ ਕਸਬਾ ਸੁਰ ਸਿੰਘ ਵਿਖੇ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ (Manjit Singh Manna) ਵੱਲੋਂ ਰੋਡ ਸ਼ੋਅ ਸੁਰ ਸਿੰਘ ਤੋਂ ਭਿਖੀਵਿੰਡ ਤੱਕ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਵੱਡੀ ਗਿਣਤੀ ਵਿੱਚ ਪਹੁੰਚ ਗਏ ਅਤੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਦਾ ਭਾਰੀ ਵਿਰੋਧ ਕੀਤਾ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪੁਲਿਸ ਅਤੇ ਸੁਰੱਖਿਆ ਨੇ ਜੱਦੋ ਜਹਿਦ ਕਰਕੇ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ (Manjit Singh Manna) ਬਹੁਤ ਮੁਸ਼ਕਿਲ ਨਾਲ ਬਾਹਰ ਕੱਢਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅੰਦਰ ਭਾਜਪਾ ਉਮੀਦਵਾਰਾਂ ਦਾ ਭਾਰੀ ਵਿਰੋਧ ਕਰੇਗੀ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਮਨਾਉਣ ਲਈ ਅੱਜ ਵੱਖ-ਵੱਖ ਬਾਰਡਰਾਂ ‘ਤੇ ਧਰਨੇ ਬੈਠੇ ਹਨ ਅਤੇ ਆਉਣ ਵਾਲੇ ਸਮੇਂ ‘ਚ ਵੀ ਭਾਜਪਾ ਉਮੀਦਵਾਰਾਂ ਦਾ ਭਾਰੀ ਵਿਰੋਧ ਕੀਤਾ ਜਾਵੇਗਾ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।