Site icon TheUnmute.com

ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ‘ਚ ਭਾਜਪਾ ਦਾ ਉਮੀਦਵਾਰ ਜੇਤੂ

Chandigarh

ਚੰਡੀਗੜ੍ਹ, 04 ਮਾਰਚ 2024: ਚੰਡੀਗੜ੍ਹ (Chandigarh) ਨਗਰ ਨਿਗਮ ਨੂੰ ਨਵਾਂ ਮੇਅਰ ਮਿਲਣ ਤੋਂ ਬਾਅਦ ਅੱਜ ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਤੋਂ ਬਾਅਦ ਇੰਡੀਆ ਗਠਜੋੜ (I.N.D.I.A alliance) ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਦੇ ਕੁਲਜੀਤ ਸਿੰਘ ਸੰਧੂ ਨੂੰ 19 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੈਵੀ ਨੂੰ 16 ਵੋਟਾਂ ਮਿਲੀਆਂ। ਹੁਣ ਛੇਤੀ ਹੀ ਡਿਪਟੀ ਮੇਅਰ ਲਈ ਚੋਣ ਹੋਵੇਗੀ, ਜਿਸ ਲਈ ਚੋਣ ਪ੍ਰਕਿਰਿਆ ਜਾਰੀ ਹੈ |

ਇਨ੍ਹਾਂ ਚੋਣਾਂ ਲਈ ਮੇਅਰ ਕੁਲਦੀਪ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ। ਕੁਲਦੀਪ ਕੁਮਾਰ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਹਨ, ਪਰ ਕੁਲਦੀਪ ਕੁਮਾਰ ਕਾਂਗਰਸ ਦੇ ਸਮਰਥਨ ਨਾਲ ਮੇਅਰ (Chandigarh Mayor) ਬਣੇ ਹਨ। ਮੇਅਰ ਚੋਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਣ ਤੋਂ ਬਾਅਦ ਅਦਾਲਤ ਨੇ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦੇ ਦਿੱਤਾ ਸੀ ।

ਮੇਅਰ ਚੋਣਾਂ ਵੇਲੇ ‘ਆਪ’-ਕਾਂਗਰਸ I.N.D.I.A ਗਠਜੋੜ ਕੋਲ ਬਹੁਮਤ ਸੀ। ਉਨ੍ਹਾਂ ਦੀਆਂ 20 ਵੋਟਾਂ ਸਨ, ਜਦਕਿ ਭਾਜਪਾ ਦੇ ਸੰਸਦ ਮੈਂਬਰ ਤੇ ਅਕਾਲੀ ਦਲ ਦੀਆਂ ਮਿਲ ਕੇ 16 ਵੋਟਾਂ ਸਨ ਪਰ ਮੇਅਰ ਚੋਣ ਤੋਂ ਬਾਅਦ 3 ਕੌਂਸਲਰ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਹੁਣ ਭਾਜਪਾ ਕੋਲ 17 ਕੌਂਸਲਰ, ਇੱਕ ਸੰਸਦ ਮੈਂਬਰ ਤੇ ਅਕਾਲੀ ਦਲ ਦੇ ਇੱਕ ਕੌਂਸਲਰ ਸਮੇਤ 19 ਵੋਟਾਂ ਹਨ।

Exit mobile version