Site icon TheUnmute.com

ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਚੰਡੀਗੜ੍ਹ ਵਿਖੇ ਕੀਤੀ ਮੁਲਾਕਾਤ

ਚੰਡੀਗੜ੍ਹ

ਚੰਡੀਗੜ੍ਹ 14 ਅਪ੍ਰੈਲ 2022: ਅੱਜ ਭਾਜਪਾ ਦਾ ਵਫ਼ਦ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨਾਲ ਮੁਲਾਕਾਤ ਕਰਨ ਪਹੁੰਚਿਆ। ਇਸ ਦੌਰਾਨ ਰਾਜਪਾਲ ਨੂੰ ਮਿਲਣ ਤੋਂ ਬਾਅਦ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਇਸਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਈ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਕੋਈ ਕਤਲ ਦੀ ਵਾਰਦਾਤ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਅਸੀਂ ਸੰਵਿਧਾਨ ਦਿਵਸ ‘ਤੇ ਰਾਜਪਾਲ ਨੂੰ ਇਸ ਲਈ ਮਿਲੇ ਹਾਂ ਕਿ ਪੰਜਾਬ ਸਰਕਾਰ ਆਪਣੇ ਦਾਇਰੇ ‘ਚ ਰਹਿ ਕਿ ਕੰਮ ਕਰਨ ਨਾ ਕਿ ਇਹ ਸਰਕਾਰ ਦਿੱਲੀ ‘ਚੋਂ ਚੱਲੇ।

Exit mobile version